ਮੋਗਾ (ਬਾਵਾ/ਜਗਸੀਰ)-ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ ਗਸ਼ਤ ਦੌਰਾਨ ਪਿੰਡ ਮਾਛੀਕੇ ਅਤੇ ਕਿਸ਼ਨਗਡ਼੍ਹ ਤੋਂ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ 200 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਮੁੱਖ ਅਫਸਰ ਥਾਣਾ ਨਿਹਾਲ ਸਿੰਘ ਵਾਲਾ ਪਰਮਜੀਤ ਕੁਮਾਰ ਨੇ ਦੱਸਿਆ ਕੇ ਚੌਂਕੀ ਇੰਚਾਰਜ ਬਿਲਾਸਪੁਰ ਬੇਅੰਤ ਸਿੰਘ ਭੱਟੀ ਸਮੇਤ ਪੁਲਸ ਪਾਰਟੀ ਗਸ਼ਤ ’ਤੇ ਪਿੰਡ ਮਾਛੀਕੇ ਤੋਂ ਭਾਗੀਕੇ ਨੂੰ ਜਾ ਰਹੇ ਸੀ ਤਾਂ ਮਾਛੀਕੇ ਵੱਲੋਂ ਇਕ ਸਰਦਾਰ ਆਦਮੀ ਜੋ ਪੁਲਸ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਮੁਡ਼ਨ ਲੱਗਾ ਤਾਂ ਪੁਲਸ ਪਾਰਟੀ ਨੇ ਉਸ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ, ਜਿਸ ਤੋਂ 100 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਉਕਤ ਵਿਅਕਤੀ ਦੀ ਪਹਿਚਾਣ ਪ੍ਰਗਟ ਸਿੰਘ ਵਾਸੀ ਪਿੰਡ ਵਾਸੀ ਅਲਕਡ਼ੇ ਵਜੋਂ ਹੋਈ। ਇਸੇ ਤਰ੍ਹਾਂ ਪੁਲਸ ਚੌਂਕੀ ਦੀਨਾ ਸਹਾਇਕ ਥਾਣੇਦਰ ਸੱਜਣ ਸਿੰਘ ਸੀ ਅਗਵਾਈ ’ਚ ਪੁਲਸ ਪਾਰਟੀ ਵਲੋਂ ਗਸ਼ਤ ਦੌਰਾਨ ਕਿਸ਼ਨਗਡ਼੍ਹ ਡਰੇਨ ਦੇ ਪੁਲ ਨਜ਼ਦੀਕ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕਰ ਕੇ ਉਸ ਤੋਂ 100 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਉਕਤ ਵਿਅਕਤੀ ਦੀ ਪਹਿਚਾਣ ਅਵਤਾਰ ਸਿੰਘ ਪੱੁਤਰ ਗੁਰਚਰਨ ਸਿੰਘ ਮਾਛੀਕੇ ਵਜੋਂ ਹੋਈ, ਜਿਸ ਖਿਲਾਫ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ।
ਕੰਬਲਾਂ ਦਾ ਭਰਿਆ ਟਰੱਕ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਰਵਾਨਾ
NEXT STORY