ਮੋਗਾ (ਰਾਕੇਸ਼)-ਸੰਤ ਬਾਬਾ ਹਜ਼ੂਰਾ ਸਿੰਘ ਜੀ ਦੇ ਵਰੋਸਾਏ ਅਤੇ ਸੰਤ ਬਾਬਾ ਕੁਲਵੰਤ ਸਿੰਘ ਜੀ ਦੀ ਅਗਵਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਦਾ ਐੱਮ.ਏ. ਹਿੰਦੀ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ। ਪੰਜਾਬ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਨਤੀਜੇ ਮੁਤਾਬਕ ਸਾਰੀਆਂ ਵਿਦਿਆਰਥਣਾਂ ਨੇ ਨੇ ਪਹਿਲੇ ਦਰਜੇ ’ਚ ਪ੍ਰੀਖਿਆ ਪਾਸ ਕੀਤੀ ਹੈ। ਪਵਨਦੀਪ ਕੌਰ ਨੇ 68 ਫੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਪਰਵਿੰਦਰ ਕੌਰ ਨੇ 63 ਫੀਸਦੀ ਅੰਕ ਪ੍ਰਾਪਤ ਕਰ ਕੇ ਦੂਜਾ ਅਤੇ ਸੁਖਪ੍ਰੀਤ ਕੌਰ ਨੇ 62 ਫੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ। ਪ੍ਰਬੰਧਕੀ ਕਮੇਟੀ ਦੇ ਉਪ ਚੇਅਰਮੈਨ ਮੱਖਣ ਸਿੰਘ ਤੇ ਪ੍ਰਿੰਸੀਪਲ ਮੈਡਮ ਡਾ. ਸੁਖਵਿੰਦਰ ਕੌਰ ਨੇ ਹਿੰਦੀ ਵਿਭਾਗ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ।
ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ 3 ਬੱਚਿਆਂ ਦੀ ਮਾਂ ਨੇ ਕੀਤੀ ਖੁਦਕੁਸ਼ੀ
NEXT STORY