ਮੋਗਾ (ਗੋਪੀ ਰਾਊਕੇ)-ਥਾਣਾ ਅਜੀਤਵਾਲ ਅਧੀਨ ਪੈਂਦੇ ਪਿੰਡ ਕੋਕਰੀ ਕਲਾਂ ਦੇ ਰਾਜ ਕੁਮਾਰ ਵਲੋਂ ਆਪਣੇ ਕਿਰਾਏਦਾਰਾਂ ਤੋਂ ਤੰਗ ਆ ਕੇ ਆਤਮ-ਹੱਤਿਆ ਕਰਨ ਦੇ ਮਾਮਲੇ ’ਚ ਭਾਵੇਂ ਪੁਲਸ ਵਲੋਂ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਦੋਸ਼ੀਆਂ ਵਿਰੁੱਧ ਮਾਮਲਾ ਤਾਂ ਦਰਜ ਕੀਤਾ ਗਿਆ ਸੀ ਪਰ ਇਨ੍ਹਾਂ ਦੀ ਹਾਲੇ ਤੱਕ ਗ੍ਰਿਫਤਾਰੀ ਨਾ ਹੋਣ ਦੇ ਰੋਸ ਵਜੋਂ ਅੱਜ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਮੱਦਦ ਨਾਲ ਥਾਣਾ ਅਜੀਤਵਾਲ ਮੂਹਰੇ ਰੋਸ ਧਰਨਾ ਦਿੰਦਿਆ ਜਬਰਦਸਤ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਨੇ ਪੁਲਸ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਹ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰ ਕੇ ਸਲਾਖਾ ਅੰਦਰ ਨਹੀਂ ਦਿੰਦੀ ਤਦ ਤੱਕ ਮ੍ਰਿਤਕ ਰਾਜ ਕੁਮਾਰ ਦੀ ਦੇਹ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਲੋਕਾਂ ਦੇ ਰੋਹ ਨੂੰ ਵੇਖਦੇ ਹੋਏ ਥਾਣਾ ਮੁਖੀ ਨੇ 24 ਘੰਟੇ ਦਾ ਸਮਾਂ ਲਿਆ ਕਿ ਉਹ ਇਨ੍ਹਾਂ 24 ਘੰਟਿਆ ’ਚ ਉਕਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲੈਣਗੇ।
ਹਿੰਦੀ ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ
NEXT STORY