ਮੋਗਾ (ਅਜੇ)-ਭਾਜਪਾ ਕਿਸਾਨ ਮੋਰਚਾ ਦੀ ਮੀਟਿੰਗ ਪਿੰਡ ਗਿੱਲ ਵਿਖੇ ਹੋਈ, ਜਿਸ ’ਚ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ, ਜਨਰਲ ਸਕੱਤਰ ਵਰਿੰਦਰ ਸਿੰਘ, ਭਾਜਪਾ ਜ਼ਿਲਾ ਪ੍ਰਧਾਨ ਵਿਨੇ ਸ਼ਰਮਾ, ਜਨਰਲ ਸਕੱਤਰ ਬੋਹਡ਼ ਸਿੰਘ, ਕੁਲਦੀਪ ਸਿੰਘ ਜ਼ਿਲਾ ਪ੍ਰਧਾਨ ਕਿਸਾਨ ਮੋਰਚਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਪੰਜਾਬ ਪ੍ਰਧਾਨ ਚੀਮਾ ਨੇ ਕਿਹਾ ਕਿ ਪੰਜਾਬ ’ਚ ਕਾਂਗਰਸ ਸਰਕਾਰ ਦੀ ਦੋ ਸਾਲਾਂ ਦੀ ਕਾਰਗੁਜ਼ਾਰੀ ਫੇਲ ਰਹੀ। ਕਰਜ਼ਾ ਮੁਆਫ ਕਰਨ ਦੇ ਨਾਂ ’ਤੇ ਕਾਂਗਰਸ ਨੇ ਕਿਸਾਨਾਂ ਤੋਂ ਧੋਖੇ ਨਾਲ ਵੋਟਾਂ ਤਾਂ ਲੈ ਲਈਆਂ ਪਰ ਕਰਜ਼ਾ ਮੁਆਫ ਨਹੀਂ ਕੀਤਾ। ਘਰ-ਘਰ ਨੌਕਰੀ ਦੇਣ ਦੇ ਵਾਅਦੇ ਕਰਨ ਵਾਲੀ ਸਰਕਾਰ ਨੇ ਕਿਸੇ ਨੂੰ ਨੌਕਰੀ ਨਹੀਂ ਦਿੱਤੀ ਸਗੋਂ ਹੋਰ ਟੈਕਸ ਥੋਪ ਦਿੱਤੇ, ਗਰੀਬ ਲੋਕਾਂ ਨੂੰ ਆਟਾ-ਦਾਲ ਦੇ ਨਾਲ ਖੰਡ, ਚਾਹ ਪੱਤੀ ਤਾਂ ਕੀ ਦੇਣੀ ਸੀ ਸਗੋਂ ਨੀਲੇ ਕਾਰਡ ਵੀ ਗਰੀਬਾਂ ਦੇ ਕੱਟ ਦਿੱਤੇ ਤੇ ਅਕਾਲੀ-ਭਾਜਪਾ ਵੱਲੋਂ ਚਲਾਈਆਂ ਗਈਆਂ ਸਕੀਮਾਂ ਨੂੰ ਬੰਦ ਕਰ ਦਿੱਤਾ। ਪ੍ਰਧਾਨ ਚੀਮਾ ਨੇ ਕਿਹਾ ਕਿ ਲੋਕ ਸਰਕਾਰ ਦੀਆਂ ਮਾਡ਼ੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ, ਜਿਸ ਦਾ ਜਵਾਬ ਉਹ ਆਉਣ ਵਾਲੀਆਂ ਲੋਕ ਚੋਣਾਂ ’ਚ ਦੇਣਗੇ। ਇਸ ਸਮੇਂ ਸੁਖਬੀਰ ਸਿੰਘ, ਗਗਨਦੀਪ ਸਿੰਘ, ਰੂਪ ਸਿੰਘ, ਜੁਗਿੰਦਰ ਸਿੰਘ, ਮਲਕੀਤ ਸਿੰਘ, ਬਲਵੀਰ ਸਿੰਘ, ਠਾਣਾ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਕੁਲਬੀਰ ਸਿੰਘ ਚਰਨਜੀਤ ਸਿੰਘ, ਮੋਹਣ ਸਿੰਘ, ਹਰਨੇਕ ਸਿੰਘ, ਕਰਨੈਲ ਸਿੰਘ, ਚੇਤਨ ਸਿੰਘ, ਜਗਜੀਤ ਸਿੰਘ, ਸੁਖਦੇਵ ਸਿੰਘ, ਗੁਰਨਾਮ ਸਿੰਘ, ਮਨਜਿੰਦਰ ਸਿੰਘ, ਯੁਵਰਾਜ ਸਿੰਘ ਆਦਿ ਹਾਜ਼ਰ ਸਨ।
ਦੇਸ਼ ’ਚ ਰਾਜਨੀਤਿਕ ਲੀਡਰਾਂ ਕਰ ਕੇ ਸਿੱਖਿਆ ਦਾ ਸਿਸਟਮ ਨਹੀਂ ਸੁਧਰ ਸਕਿਆ : ਮਾਣੂੰਕੇ
NEXT STORY