ਮੋਗਾ (ਰਾਕੇਸ਼)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਦੇ ਹੁਕਮਾਂ ਅਨੁਸਾਰ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਕਮ ਐੱਸ. ਡੀ. ਐੱਮ. ਬਾਘਾਪੁਰਾਣਾ ਸਵਰਨਜੀਤ ਵੱਲੋਂ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋੋਣਾਂ ’ਚ ਵੋਟ ਫੀਸਦੀ ਵਧਾਉਣ ਦੇ ਮੰਤਵ ਨਾਲ ਆਮ ਲੋਕਾਂ ਨੂੰ ਬਾਘਾਪੁਰਾਣਾ ਵਿਖੇ ਉਨ੍ਹਾਂ ਦੀ ਰਿਹਾਇਸ਼ ’ਤੇ ਜਾ ਕੇ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ, ਉਨ੍ਹਾਂ ਨੂੰ ਜਾਣਕਾਰੀ ਦਿੱਤੀ ਕਿ ਜਿਨ੍ਹਾਂ ਦੀ ਉਮਰ 1 ਜਨਵਰੀ 2019 ਨੂੰ 18 ਸਾਲ ਦੀ ਹੋ ਚੁੱਕੀ ਹੈ, ਉਹ ਆਪਣੀ ਵੋਟ ਬਣਵਾ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸਰਕਾਰ ਬਣਾਉਣ ਲਈ ਜ਼ਰੂਰ ਕਰਨ। ਇਸ ਸਮੇਂ ਤਹਿਸੀਲ ਸਹਾਇਕ ਨੋਡਲ ਅਫਸਰ ਸੰਜੀਵ ਕੁਮਾਰ, ਬੀ.ਐੱਲ.ਓ. ਗੁਰਚਰਨ ਸਿੰਘ, ਤੇਜਪਾਲ ਸਿੰਘ, ਰਾਜ ਕੁਮਾਰ ਆਦਿ ਹਾਜ਼ਰ ਸਨ।
ਵੱਖ-ਵੱਖ ਮੁਕਾਬਲਿਆਂ ’ਚ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ
NEXT STORY