ਮੋਗਾ (ਬਿੰਦਾ)-ਮੋਗਾ ਸ਼ਹਿਰ ਦੇ ਕੁਝ ਰਿਹਾਇਸ਼ੀ ਇਲਾਕਿਆਂ ਵਿਚ ਆਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਸ਼ਹਿਰਵਾਸੀ ਕਾਫੀ ਪ੍ਰੇਸ਼ਾਨ ਹਨ। ਸ਼ਹਿਰ ਦੀਆਂ ਮੁੱਖ ਸਡ਼ਕਾ ’ਤੇ ਦਰਜਨਾਂ ਦੀ ਤਾਦਾਦ ਵਿਚ ਗਊਆਂ ਦੇ ਝੁੰਡ ਦੇਖਣ ਨੂੰ ਆਮ ਮਿਲਦੇ ਹਨ, ਜੋ ਨਾ-ਸਿਰਫ ਰਾਹਗੀਰਾਂ ਨੂੰ ਪਰੇਸ਼ਾਨ ਕਰਦੇ ਹਨ, ਬਲਕਿ ਵਾਹਨਾਂ ਦੇ ਵੀ ਅੱਗੇ ਆ ਜਾਂਦੇ ਹਨ, ਜਿਸ ਕਾਰਨ ਵੱਡਾ ਹਾਦਸਾ ਹੋਣ ਦੀ ਸਮੱਸਿਆ ਬਣੀ ਰਹਿੰਦੀ ਹੈ। ਨਗਰ ਨਿਗਮ ਮੋਗਾ ਨੂੰ ਇਨ੍ਹਾਂ ਸਡ਼ਕਾਂ ’ਤੇ ਘੁੰਮ ਰਹੇ ਆਵਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ’ਚ ਭੇਜਣ ਦੇ ਪ੍ਰਬੰਧ ਕਰਨੇ ਚਾਹੀਦੇ ਹਨ। ਕਈ ਵਾਰ ਜਦੋਂ ਇਹ ਆਵਾਰਾ ਪਸ਼ੂ ਆਪਸ ਵਿਚ ਲਡ਼ਦੇ ਹੋਏ ਸਡ਼ਕ ਦੇ ਵਿਚਕਾਰ ਆ ਜਾਂਦੇ ਹਨ ਤਾਂ ਵਾਹਨ ਚਾਲਕਾਂ ਦੀ ਜ਼ਿੰਦਗੀ ਖਤਰੇ ਵਿਚ ਪੈ ਜਾਂਦੀ ਹੈ। ਇਸ ਤਰ੍ਹਾਂ ਦੇ ਅਨੇਕਾਂ ਹਾਦਸੇ ਵਾਪਰ ਚੁੱਕੇ ਹਨ ਅਤੇ ਕਈ ਲੋਕਾਂ ਨੂੰ ਆਪਣੀਆਂ ਕੀਮਤੀ ਜਾਨਾਂ ਵੀ ਗਵਾਉਣੀਆਂ ਪਈਆਂ ਹਨ, ਜੋਕਿ ਬਹੁਤ ਚਿੰਤਾ ਦਾ ਵਿਸ਼ਾ ਹੈ। ਨਗਰ ਨਿਗਮ ਵਲੋਂ ਪਸ਼ੂਆਂ ਦੀ ਸਾਂਭ ਸੰਭਾਲ ਲਈ ਲੱਖਾਂ ਰੁਪਏ ਸੈੱਸ ਦੇ ਨਾਮ ’ਤੇ ਲਏ ਜਾਣ ਤੋਂ ਬਾਅਦ ਵੀ ਇਸ ਗੰਭੀਰ ਸਮੱਸਿਆ ਨੂੰ ਹੱਲ ਕਰਨ ਲਈ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਸ਼ਹਿਰ ਵਾਸੀਆਂ ਰਾਜਪੂਤ ਭਲਾਈ ਸੰਸਥਾ ਦੇ ਪ੍ਰਧਾਨ ਦਵਿੰਦਰ ਖੀਪਲ, ਸੀਨੀਅਰ ਸਿਟੀਜ਼ਨ ਵੈਲਫੇਅਰ ਸੋਸਾਇਟੀ ਮੋਗਾ ਦੇ ਪ੍ਰਧਾਨ ਵੀ. ਪੀ. ਸੈਣੀ, ਗੋਪਾਲ ਗਊਸ਼ਾਲਾ ਦੇ ਪ੍ਰਧਾਨ ਚਮਨ ਲਾਲ ਗੋਇਲ, ਜ਼ਿਲਾ ਇੰਟਕ ਦੇ ਪ੍ਰਧਾਨ ਐਡਵੋਕੇਟ ਵਿਜੈ ਧੀਰ, ਐੱਨ. ਜੀ. ਓ. ਐੱਸ. ਕੇ. ਬਾਂਸਲ ਨੇ ਜ਼ਿਲਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਇਨ੍ਹਾਂ ਆਵਾਰਾ ਪਸ਼ੂਆਂ ਦੀ ਸਮੱਸਿਆ ਸਬੰਧੀ ਕੋਈ ਠੋਸ ਹੱਲ ਕੱਢਿਆ ਜਾਵੇ ਤਾਂ ਜੋ ਇਨ੍ਹਾਂ ਸਮੱਸਿਆਵਾਂ ਦਾ ਪੱਕਾ ਹੱਲ ਕੀਤਾ ਜਾ ਸਕੇ।
ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ’ਚ ਮਨਾਇਆ ‘ਫਨ ਡੇਅ’
NEXT STORY