ਮੋਗਾ (ਗੋਪੀ ਰਾਊਕੇ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬੰਤ ਸਿੰਘ ਸੇਖੋਂ ਨੇ ਲੋਕ ਸਭਾ ਹਲਕਾ ਫਰੀਦਕੋਟ ਦੇ ਪਿੰਡਾਂ ਵਿਚ ਸ਼ੁਰੂ ਕੀਤੀਆਂ ਲਾਮਬੰਦੀ ਮੀਟਿੰਗਾਂ ਦਾ ਸਿਲਸਿਲਾ ਹੋਰ ਤੇਜ਼ ਕਰ ਦਿੱਤਾ ਹੈ। ਸ਼੍ਰੀ ਸੇਖੋਂ ਇਨ੍ਹਾਂ ਮੀਟਿੰਗਾਂ ਦੌਰਾਨ ਜਿੱਥੇ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਉਤਸਾਹਿਤ ਕਰਕੇ ਚੋਣਾਂ ਲਈ ਸਰਗਰਮ ਕਰ ਰਹੇ ਹਨ, ਉੱਥੇ ਹੀ ਉਨ੍ਹਾਂ ਵਲੋਂ ਕੈਪਟਨ ਸਰਕਾਰ ਦੀਆਂ ਦੋ ਵਰ੍ਹਿਆਂ ਦੀਆਂ ਪ੍ਰਾਪਤੀਆਂ ਨੂੰ ਵੀ ਲੋਕਾਂ ਵਿਚ ਲਿਜਾਇਆ ਜਾ ਰਿਹਾ ਹੈ। ਸ਼੍ਰੀ ਸੇਖੋਂ ਨੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਲੋਕ ਮੋਦੀ ਸਰਕਾਰ ਤੋਂ ਅੱਕ ਚੁੱਕੇ ਹਨ, ਕਿਉਂਕਿ ਮੋਦੀ ਸਰਕਾਰ ਨੇ ਦੇਸ਼ ਦੇ ਕਿਸੇ ਵੀ ਵਰਗ ਦੀ ਭਲਾਈ ਲਈ ਕੋਈ ਸਾਰਥਿਕ ਕਦਮ ਨਹੀਂ ਉਠਾਇਆ, ਜਿਸ ਕਰਕੇ ਦੇਸ਼ ਦੇ ਲੋਕ ਆਗਾਮੀ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਫਤਵਾ ਦੇਣ ਲਈ ਪੂਰੀ ਤਰ੍ਹਾਂ ਨਾਲ ਤਿਆਰ ਹਨ। ਉਨ੍ਹਾਂ ਕਿਹਾ ਕਿ ਫਰੀਦਕੋਟ ਹਲਕੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿਚ ਉਹ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਕਾਂਗਰਸ ਪਾਰਟੀ ਦੇ ਆਗੂੁਆਂ ਅਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਇਨ੍ਹਾਂ ਚੋਣਾਂ ਦੀਆਂ ਤਿਆਰੀਆਂ ਲਈ ਪੂਰੀ ਤਰ੍ਹਾਂ ਨਾਲ ਡੱਟ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੋਂ ਕਾਂਗਰਸ ਦੇ ਉਮੀਦਵਾਰ ਜਿੱਤ ਦਰਜ ਕਰਨਗੇ। ਇਸ ਮੌਕੇ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।
ਕਿਰਤ ਕਮਾਈ ’ਚੋਂ ਦਸਵੰਧ ਕੱਢ ਕੇ ਮਨੁੱਖਤਾ ਦੀ ਭਲਾਈ ਕਰਨਾ ਸਮੇਂ ਦੀ ਲੋਡ਼ : ਚਰਨਜੀਤ ਸਿੰਘ
NEXT STORY