ਮੋਗਾ (ਗੋਪੀ ਰਾਊਕੇ, ਬੀ. ਐੱਨ. 572/3)-ਸ਼ਹਿਰ ਦੀ ਪ੍ਰਮੁੱਖ ਸੰਸਥਾ ਡੈਫੋਡਿਲਜ਼ ਸਟੱਡੀ ਅਬਰੋਡ ਜੋ ਕਿ ਆਈਲੈਟਸ ਦੇ ਖੇਤਰ ਵਿਚ ਤਰੱਕੀ ਕਰ ਰਹੀ ਹੈ, ਦੇ ਵਿਦਿਆਰਥੀ ਜਸ਼ਨਦੀਪ ਸਿੰਘ ਪੁਤਰ ਗੁਰਮੀਤ ਸਿੰਘ ਨਿਵਾਸੀ ਤਲਵੰਡੀ ਭਾਈ ਨੇ ਓਵਰਆਲ 6 ਬੈਂਡ ਹਾਸਲ ਕਰਕੇ ਆਪਣਾ ਅਤੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਜਸ਼ਨਦੀਪ ਨੇ ਦੱਸਿਆ ਕਿ ਉਸਨੇ ਇੱਥੇ ਸਿਰਫ 20 ਦਿਨ ਦੀਆਂ ਕਲਾਸਾਂ ਲਗਾਈਆਂ ਸਨ ਅਤੇ ਇੰਨੇ ਵਧੀਆ ਬੈਂਡ ਹਾਸਲ ਕੀਤੇ। ਸੰਸਥਾ ਦੇ ਡਾਇਰੈਕਟਰ ਮਨਦੀਪ ਸਿੰਘ ਖੋਸਾ ਨੇ ਵਿਦਿਆਰਥੀ ਨੂੰ ਵਧਾਈ ਦਿੰਦੇ ਹੋਏ ਇਸ ਦਾ ਸਿਹਰਾ ਸੰਸਥਾ ਦੇ ਮਿਹਨਤੀ ਸਟਾਫ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਇਹ ਦਾਅਵਾ ਕੀਤਾ ਜਾਂਦਾ ਹੈ ਕਿ ਜੋ ਮਟੀਰੀਅਲ ਇੱਥੇ ਬੱਚਿਆਂ ਨੂੰ ਮੁਹੱਈਆ ਕਰਵਾਇਆ ਜਾਂਦਾ ਹੈ ਉਹ ਕਿਸੇ ਸੰਸਥਾ ਤੋਂ ਨਹੀਂ ਮਿਲਦਾ। ਉਨ੍ਹਾਂ ਵਿਦਿਆਰਥੀਆਂ ਨੂੰ ਆਈਲੈਟਸ ਸਰਟੀਫਿਕੇਟ ਸੌਂਪਦੇ ਹੋਏ ਉਜਵਲ ਭਵਿੱਖ ਦੀ ਕਾਮਨਾ ਕੀਤੀ।
ਐਕਸਪਰਟ ਇਮੀਗ੍ਰੇਸ਼ਨ ਨੇ ਨਵੀਂ ਬ੍ਰਾਂਚ ਦਾ ਕੀਤਾ ਉਦਘਾਟਨ
NEXT STORY