ਮੋਗਾ (ਗੋਪੀ ਰਾਊਕੇ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲੰਮੀ ਉਡੀਕ ਮਗਰੋਂ ਜ਼ਿਲਾ ਮੋਗਾ ਦੇ ਰਾਖਵੇਂ ਹਲਕੇ ਨਿਹਾਲ ਸਿੰਘ ਵਾਲਾ ਦੀ ਕਮਾਂਡ ਮਿਹਨਤੀ ਤੇ ਲੰਮੇ ਸਮੇਂ ਤੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਅਨੁਸੂਚਿਤ ਜਾਤੀ ਵਿੰਗ ਦੇ ਜ਼ਿਲਾ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ ਨੂੰ ਸੌਂਪੇ ਜਾਣ ਮਗਰੋਂ ਹਲਕੇ ਦੇ ਆਗੂਆਂ ਤੇ ਵਰਕਰਾਂ ’ਚ ਜੋਸ਼ ਭਰ ਗਿਆ ਹੈ। ਅੱਜ ਇੱਥੇ ਆਪਣੀ ਰਿਹਾਇਸ਼ ’ਤੇ ਰੱਖੀ ਪ੍ਰੈੱਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਪਾਰਟੀ ਦੇ ਇਸ ਫੈਸਲੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਹੋਕੇ ਤੋਂ ਪਹਿਲਾਂ ਹਲਕੇ ’ਚ ਇਕ 15 ਮੈਂਬਰੀ ਕਮੇਟੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਚਲਾ ਰਹੀ ਸੀ, ਜਿਸ ਦੀ ਸਹਿਮਤੀ ਨਾਲ ਸਮੁੱਚੇ ਹਲਕੇ ਦੇ ਪਾਰਟੀ ਆਗੂਆਂ ਤੇ ਵਰਕਰਾਂ ਮਗਰੋਂ ਪ੍ਰਧਾਨ ਸਾਹੋਕੇ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸਾਹੋਕੇ ਹਲਕੇ ਦੇ ਸਮੁੱਚੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਸਾਹੋਕੇ ਦੇ ਇੰਚਾਰਜ ਬਣਨ ਨਾਲ ਹਲਕੇ ’ਚ ਅਕਾਲੀ ਦਲ ਮਜ਼ਬੂਤ ਹੋਵੇਗਾ। ਨਵ-ਨਿਯੁਕਤ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ, ਜ਼ਿਲਾ ਪ੍ਰਧਾਨ ਤੀਰਥ ਸਿੰਘ ਮਾਹਲਾ ਅਤੇ ਮੋਗਾ ਹਲਕੇ ਦੇ ਇੰਚਾਰਜ ਬਰਜਿੰਦਰ ਸਿੰਘ ਬਰਾਡ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈ ਕਮਾਂਡ ਅਤੇ ਹਲਕੇ ਦੇ ਲੋਕਾਂ ਨੇ ਜੋ ਸੇਵਾ ਸੌਂਪੀ ਹੈ ਉਸ ਨੂੰ ਉਹ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਜ਼ਿਲਾ ਪ੍ਰਧਾਨ ਤੀਰਥ ਸਿੰਘ ਮਾਹਲਾ, ਗੁਰਮੇਲ ਸਿੰਘ ਸੰਗਤਪੁਰਾ, ਜਥੇਦਾਰ ਹਰਿੰਦਰ ਸਿੰਘ ਰਣੀਆ (ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ) ਚੇਅਰਮੈਨ ਖਣਮੁੱਖ ਭਾਰਤੀ ਪੱਤੋ, ਸਾਬਕਾ ਚੇਅਰਮੈਨ ਜਗਰੂਪ ਸਿੰਘ ਕੁੱਸਾ, ਚੇਅਰਮੈਨ ਰਣਧੀਰ ਸਿੰਘ ਢਿੱਲੋਂ, ਪ੍ਰਧਾਨ ਇੰਦਰਜੀਤ ਸਿੰਘ ਰਾਜਾ ਅਜੀਤਵਾਲ, ਸਾਬਕਾ ਜ਼ਿਲਾ ਪ੍ਰੀਸ਼ਦ ਮੈਂਬਰ ਜਗਤਾਰ ਸਿੰਘ ਧਾਲੀਵਾਲ ਢੁੱਡੀਕੇ ਤੋਂ ਇਲਾਵਾ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।
ਢੱਡਰੀਆਂ ਵਾਲੇ ਵਲੋਂ ਕੀਤੀ ਗੁਰਬਾਣੀ ਦੀ ਵਿਆਖਿਆ ਨੇ ਹਲੂਣ ਦਿੱਤੀ ਸੰਗਤ
NEXT STORY