ਮੋਗਾ (ਗੁਪਤਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਗਠਜੋਡ਼ ਪਾਰਟੀ ਲੋਕ ਸਭਾ ਦੀਆਂ ਸਾਰੀਆਂ ਸੀਟਾਂ ’ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਕੈਨੇਡਾ ਦੇ ਪ੍ਰਧਾਨ ਬਚਿੱਤਰ ਸਿੰਘ ਘੋਲੀਆ ਨੇ ਕਰਦੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਝੂਠ ਅਤੇ ਲਾਰਿਆਂ ਦੇ ਸਹਾਰੇ ਬਣੀ ਹੈ। ਅੱਜ ਪੰਜਾਬ ਦਾ ਹਰ ਵਰਗ ਪੰਜਾਬ ਦੀ ਕੈਪਟਨ ਸਰਕਾਰ ਤੋਂ ਆਪਣੇ ਆਪ ਨੂੰ ਠੱਗਿਆ-ਠੱਗਿਆ ਮਹਿਸੂਸ ਕਰ ਰਿਹਾ ਹੈ, ਕਿਉਂਕਿ ਨਾ ਤਾਂ ਕੈਪਟਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਸਮਾਰਟ ਫੋਨ ਦਿੱਤੇ ਅਤੇ ਨਾ ਹੀ ਬੇਰੁਜ਼ਗਾਰਾਂ ਨੂੰ ਨੌਕਰੀਆਂ ਦਿੱਤੀਆਂ ਅਤੇ ਨਾ ਹੀ ਕਰਜੇ ਮੁਆਫ ਕੀਤੇ, ਸਗੋਂ ਇਸ ਸਰਕਾਰ ਨੇ ਅਕਾਲੀ ਦਲ ਬਾਦਲ ਵਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਵੀ ਖੋਹ ਲਈਆਂ। ਉਨ੍ਹਾਂ ਦੱਸਿਆ ਕਿ ‘ਆਪ’ ਅਤੇ ਖੈਹਿਰਾ ਤੋਂ ਵੀ ਸਮੂਹ ਐੱਨ. ਆਈ. ਭਰਾ ਅੱਕ ਗਏ ਹਨ ਅਤੇ ਹੁਣ ਐੱਨ. ਆਰ. ਆਈ. ਭਰਾ ਇਨ੍ਹਾਂ ਨੂੰ ਬਿਲਕੁਲ ਵੀ ਮੂੰਹ ਨਹੀਂ ਲਾਉਣਗੇ। ਹੁਣ ਇਹ ਦੋਨੋਂ ਹੀ ਪੇ. ਟੀ. ਐੱਮ. ਰਾਹੀਂ ਵਿਦੇਸ਼ ’ਚੋਂ ਪੈਸੇ ਭੇਜਣ ਲਈ ਕਹਿ ਰਹੇ ਹਨ। ਪ੍ਰਧਾਨ ਘੋਲੀਆ ਨੇ ਦੱਸਿਆ ਕਿ ਹੁਣ ਪੰਜਾਬ ਦੇ ਲੋਕ ਅਕਾਲੀ ਭਾਜਪਾ ਦੇ ਉਮੀਦਵਾਰਾਂ ਨੂੰ ਆਪਣੀਆਂ ਕੀਮਤੀ ਵੋਟਾਂ ਪਾਉਣਗੇ। ਉਨ੍ਹਾਂ ਕਿਹਾ ਕਿ ਜੋ ਅਕਾਲੀ ਦਲ ਬਾਦਲ ਵਲੋਂ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਨੂੰ ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਐਲਾਣਿਆ ਗਿਆ ਹੈ, ਇਹ ਲਿਆ ਗਿਆ ਫੈਸਲਾ ਬਹੁਤ ਹੀ ਵਧੀਆ ਫੈਸਲਾ ਹੈ। ਉਨ੍ਹਾਂ ਦੱਸਿਆ ਕਿ ਜਥੇਦਾਰ ਰਣੀਕੇ ਇਸ ਹਲਕੇ ਤੋਂ ਵੱਡੀ ਲੀਡ ਹਾਸਲ ਕਰ ਕੇ ਜਿੱਤ ਪ੍ਰਾਪਤ ਕਰਨਗੇ।
ਮਿਡ-ਡੇ-ਮੀਲ ਕੁੱਕਾਂ ਅਤੇ ਮਗਨਰੇਗਾ ਵਰਕਰਾਂ ਦੀਆਂ ਹੱਕੀ ਮੰਗਾਂ ਨੂੰ ਸੈਂਟਰ ਤੋਂ ਜਲਦ ਹੀ ਲਾਗੂ ਕਰਵਾਵਾਗਾਂ : ਚਿੰਡਾਲੀਆਂ
NEXT STORY