ਮੋਗਾ (ਸਤੀਸ਼)-ਕਾਂਗਰਸ ਹਾਈਕਮਾਂਡ ਵਲੋਂ ਲੋਕ ਸਭਾ ਹਲਕਾ ਫਰੀਦਕੋਟ ਤੋਂ ਐਲਾਨੇ ਗਏ ਉਮੀਦਵਾਰ ਮੁਹੰਮਦ ਸਦੀਕ ਨੂੰ ਧਰਮਕੋਟ ਹਲਕੇ ਤੋਂ ਵਿਧਾਇਕ ਸੁਖਜੀਤ ਸਿੰਘ ਲੋਹਗਡ਼੍ਹ ਦੀ ਅਗਵਾਈ ’ਚ ਵੱਡੀ ਲੀਡ ਨਾਲ ਜਿੱਤ ਦਿਵਾਵਾਂਗੇ, ਉਕਤ ਸ਼ਬਦ ਸੁਰਜਨ ਸਿੰਘ ਆਡ਼੍ਹਤੀ ਐਸੋਸੀਏਸ਼ਨ ਦੇ ਆਗੂ ਤੇ ਬਲਕਾਰ ਸਿੰਘ ਸਾਬਕਾ ਡਾਇਰੈਕਟਰ ਮਾਰਕੀਟ ਕਮੇਟੀ ਨੇ ਪ੍ਰੈੱਸ ਬਿਆਨ ’ਚ ਕਹੇ, ਉਕਤ ਆਗੂਆਂ ਨੇ ਕਿਹਾ ਕਿ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗਡ਼੍ਹ ਦੀ ਅਗਵਾਈ ’ਚ ਹਲਕੇ ਦੇ ਸਮੂਹ ਕਾਂਗਰਸੀ ਆਗੂ ਅਤੇ ਵਰਕਰ ਇਕਮੁੱਠ ਹੋ ਕੇ ਲੋਕ ਸਭਾ ਉਮੀਦਵਾਰ ਮੁਹੰਮਦ ਸਦੀਕ ਨੂੰ ਹਲਕੇ ਤੋਂ ਰਿਕਾਰਡ ਵੋਟਾਂ ਨਾਲ ਜਿੱਤ ਦਿਵਾਉਣਗੇ। ਧਰਮਕੋਟ ਹਲਕੇ ਅੰਦਰ ਵਿਧਾਇਕ ਲੋਹਗਡ਼੍ਹ ਵਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਸਦਕਾ ਹਲਕਾ ਨਿਵਾਸੀ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹਨ। ਕਾਂਗਰਸ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਹਲਕਾ ਵਿਧਾਇਕ ਵਲੋਂ ਹਲਕੇ ਅੰਦਰ ਵੱਡੀ ਗਿਣਤੀ ’ਚ ਵਿਕਾਸ ਕੰਮਾਂ ਨੂੰ ਨੇਪਰੇ ਚਾਡ਼੍ਹਿਆ ਗਿਆ ਹੈ ਅਤੇ ਹਲਕੇ ਅੰਦਰ ਵੱਡੀ ਗਿਣਤੀ ’ਚ ਕਿਸਾਨਾਂ ਨੂੰ ਕਰਜ਼ਾ ਮੁਆਫੀ ਦੀ ਰਾਹਤ ਮਿਲੀ ਹੈ। ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੁਖੀ ਲੋਕ ਇਨ੍ਹਾਂ ਚੋਣਾਂ ’ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਕੇਂਦਰ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਹਾਜ਼ਰ ਸਨ।
ਪ੍ਰੋ. ਸੁਰਜੀਤ ਸਿੰਘ ਲਿਖਾਰੀ ਸਭਾ ਦੇ ਬਣੇ ਪ੍ਰਧਾਨ
NEXT STORY