ਮੋਗਾ (ਬਿੰਦਾ)-ਕੁੱਲ ਹਿੰਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪ੍ਰਧਾਨ ਸੁਨੀਲ ਕੁਮਾਰ ਜਾਖਡ਼ ਵੱਲੋਂ ਕੱਲ ਐਲਾਨੇ ਗਏ ਉਮੀਦਵਾਰਾਂ ਦੀ ਸੂਚੀ ’ਚ ਲੋਕ ਸਭਾ ਹਲਕਾ ਫਰੀਦਕੋਟ ਤੋਂ ਸਾਬਕਾ ਵਿਧਾਇਕ ਅਤੇ ਪੰਜਾਬ ਦੇ ਮਸ਼ਹੂਰ ਗਾਇਕ ਮੁਹੰਮਦ ਸਦੀਕ ਨੂੰ ਹਲਕਾ ਫਰੀਦਕੋਟ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਕਾਂਗਰਸੀ ਵਰਕਰਾਂ ’ਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਕਿਉਂਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਦੀ ਮੰਗ ਨੂੰ ਪੂਰਾ ਕੀਤਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਘੱਲ ਕਲਾਂ ਦੇ ਸਰਪੰਚ ਸਿਮਰਨਜੀਤ ਸਿੰਘ ਰਿੱਕੀ ਗਿੱਲ ਨੇ ਇਸ ਪ੍ਰੈੱਸ ਬਿਆਨ ’ਚ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਫਰੀਦਕੋਟ ਦੇ ਲੋਕ ਇਕ ਇਮਾਨਦਾਰ ਅਤੇ ਧਡ਼ਲੇਦਾਰ ਆਗੂ ਦੀ ਚਾਹਤ ’ਚ ਸੀ ਅਤੇ ਕਾਂਗਰਸ ਪਾਰਟੀ ਨੇ ਉਨ੍ਹਾਂ ਦੀ ਇਸ ਇੱਛਾ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਦੀਕ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ ਕਿਉਂਕਿ ਪੰਜਾਬ ’ਚ ਹੁਣ ਅਕਾਲੀ-ਭਾਜਪਾ ਗਠਜੋਡ਼ ਦੀ ਹੌਂਦ ਖਤਮ ਹੋ ਚੁੱਕੀ ਹੈ। ਇਸ ਮੌਕੇ ਗੁਰਪ੍ਰਤਾਪ ਸਿੰਘ ਰਾਜੂ ਸਰਪੰਚ, ਸ਼ਿੰਦਾ ਵਿਰਕ, ਚਰਨਜੀਤ ਸਿੰਘ, ਹਰਦੀਪ ਕੌਰ ਮੈਂਬਰ ਜ਼ਿਲਾ ਪ੍ਰੀਸ਼ਦ, ਕੁਲਵੰਤ ਸਿੰਘ ਮੈਂਬਰ ਬਲਾਕ ਸੰਮਤੀ ਆਦਿ ਹਾਜ਼ਰ ਸਨ।
ਅੱਜ ਵੀ ਜਲਿਆਂਵਾਲੇ ਬਾਗ ਵਰਗੇ ਖੂਨੀ ਕਾਂਡ ਰਚਾਉਣਾ ਨਿੱਤ ਦਿਨ ਦਾ ਵਰਤਾਰਾ ਬਣਿਆ : ਆਗੂ
NEXT STORY