ਮੋਗਾ (ਜਗਸੀਰ, ਬਾਵਾ)-ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਕੇਂਦਰ ਮੋਗਾ ਜਗਦੀਸ਼ ਸਿੰਘ ਰਾਹੀ ਦੀ ਸਰਪ੍ਰਸਤੀ ਅਤੇ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਦੀ ਨਿਰਦੇਸ਼ਾਂ ਹੇਠ ਹੋਏ ਇਸ ਸੈਮੀਨਾਰ ਦੌਰਾਨ ਪ੍ਰੋਗਰਾਮ ਅਫਸਰ ਗੁਰਚਰਨ ਸਿੰਘ ਰਾਮਾ ਨੇ ਕਿਹਾ ਕਿ ਵੋਟ ਲੋਕਤੰਤਿਰਕ ਅਧਿਕਾਰ ਹੈ ਜਿਸ ਦੀ ਸੁਚੱਜ ਵਰਤੋਂ ਕਰਨਾ ਹਰ ਬਾਲਗ ਨਾਗਰਿਕ ਦਾ ਪਵਿੱਤਰ ਫਰਜ ਹੈ। ਉਨ੍ਹਾਂ ਦੱਸਿਆ ਕਿ ਹਰ 18 ਸਾਲ ਉਮਰ ਪੂਰੀ ਕਰਨ ਵਾਲੇ ਮਰਦ ਔਰਤ ਨੂੰ ਵੋਟਰ ਕਿਹਾ ਜਾਂਦਾ ਹੈ, ਸੋ ਆਪਣੀ ਵੋਟ ਸ਼ਕਤੀ ਦੇ ਮਾਧਿਅਮ ਰਾਹੀਂ ਆਪਣੇ ਹਲਕੇ ਦੇ ਉਮੀਦਵਾਰ ਦੀ ਚੋਣ ਕਰਨ ਦੀ ਸਮਰਥਾ ਰੱਖਦਾ ਹੈ। ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ, ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ, ਨਰਿੰਦਰ ਕੌਰ ਅਤੇ ਗਗਨਦੀਪ ਕੌਰ ਨੇ ਕਿਹਾ ਕਿ ਸਾਨੂੰ ਆਪਣੇ ਮੱਤ ਅਧਿਕਾਰ ਦੀ ਵਰਤੋਂ ਬਿਨ੍ਹਾਂ ਕਿਸੇ ਲਾਲਚ ਜਾਂ ਡਰ ਤੋਂ ਕਰਨੀ ਚਾਹੀਦੀ ਹੈ। ਲੋਕਤੰਤਰੀ ਦੀ ਮਜ਼ਬੂਤੀ ਲਈ ਜ਼ਰੂਰੀ ਹੈ ਕਿ ਚੰਗੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇ। ਇਸ ਮੌਕੇ ਕੋਮਲ ਰਾਣੀ, ਸਵੀਨੂੰ ਸਿੰਗਲਾ, ਅਨੀਤਾ ਸ਼ਰਮਾ, ਅਮਨਦੀਪ ਕੌਰ, ਸੁਨਿਧੀ ਮਿੱਤਲ, ਜਸਦੀਪ ਸਿੰਘ, ਵੀਰਪਾਲ ਕੌਰ, ਕੁਲਦੀਪ ਕੌਰ, ਰੁਪਿੰਦਰ ਕੌਰ, ਤਰਸੇਮ ਪਾਲ ਕੌਰ, ਮਨਦੀਪ ਕੌਰ ਆਦਿ ਹਾਜ਼ਰ ਸਨ।
ਸਾਲਾਨਾ ਕਿਰਿਆਵਾਂ ਲਈ ਵਿਦਿਆਰਥੀਆਂ ਦੀ ਚੋਣ
NEXT STORY