ਮੋਗਾ (ਰਾਜਵੀਰ)- ਧੰਨ-ਧੰਨ ਸ਼੍ਰੋਮਣੀ ਸ਼ਹੀਦ ਬਾਬਾ ਲਾਲ ਸਿੰਘ ਜੀ ਖੋਸਾ ਦੀ ਯਾਦ ’ਚ ਸੁਸ਼ੋਭਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਲ੍ਹੀਣਾ ਦੇ ਮੁੱਖ ਸੇਵਾਦਾਰ ਪਰਮਹੰਸ ਸੰਤ ਗੁਰਜੰਟ ਸਿੰਘ ਜੀ ਦੀ ਅਗਵਾਈ ’ਚ ਸ਼ਹੀਦੀ ਜੋਡ਼ ਮੇਲੇ ਦਾ ਸਮਾਪਤੀ ਸਮਾਰੋਹ 17 ਅਪ੍ਰੈਲ ਨੂੰ ਹੋ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪਰਮਹੰਸ ਸੰਤ ਗੁਰਜੰਟ ਸਿੰਘ ਜੀ ਨੇ ਦੱਸਿਆ ਕਿ 11 ਅਪ੍ਰੈਲ ਤੋਂ ਸ਼ੁਰੂ ਹੋਈ ਸ੍ਰੀ ਅਖੰਡ ਪਾਠਾਂ ਦੀ ਲਡ਼ੀ ਦੇ ਭੋਗ ਪਾਏ ਜਾਣਗੇ, ਸਰਬੱਤ ਦੇ ਭਲੇ ਦੀ ਅਰਦਾਸ ਹੋਵੇਗੀ। ਉਪਰੰਤ ਵੱਡੇ ਦੀਵਾਨ ਹਾਲ ’ਚ ਦੀਵਾਨ ਸਜਣਗੇ, ਜਿਸ ’ਚ ਪੰਜਾਬ ਦੇ ਤਿੰਨੋਂ ਤਖਤਾਂ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਮੈਂਬਰ, ਰਾਗੀ, ਢਾਡੀ, ਕਵੀਸ਼ਰ ਆਦਿ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਤੇ ਧਾਰਮਕ ਅਸਥਾਨਾਂ ਦੇ ਮੁਖੀ ਹਾਜ਼ਰੀ ਭਰ ਰਹੇ ਹਨ। ਇਸ ਤੋਂ ਇਲਾਵਾ ਹਰ ਸਾਲ ਦੀ ਤਰ੍ਹਾਂ ਇਸ ਸਮਾਗਮ ’ਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰੀ ਭਰ ਰਹੀਆਂ ਹਨ। ਜੋਡ਼ ਮੇਲੇ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸੰਗਤਾਂ ਦੀ ਸਹੂਲਤ ਵਾਸਤੇ ਗੁਰੁੂ ਘਰ ’ਚ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਦੌਰਾਨ ਗੁਰੁੂ ਘਰ ਆਉਣ ਅਤੇ ਜਾਣ ਵਾਸਤੇ ਦੋ ਅਲੱਗ- ਅਲੱਗ ਰਸਤੇ ਤਿਆਰ ਕੀਤੇ ਗਏ ਹਨ। ਇਸ ਸਮੇਂ ਵੱਡੀ ਗਿਣਤੀ ਵਿਚ ਸ਼ਰਧਾਲੂ ਅਤੇ ਸੰਗਤਾਂ ਹਾਜ਼ਰ ਸਨ।
ਸਪੋਰਟਸ ਕਲੱਬ ਵੱਲੋਂ ਸਨਮਾਨ ਸਮਾਰੋਹ
NEXT STORY