ਮੋਗਾ (ਗੋਪੀ)-ਦਿੱਲੀ ਕਾਨਵੈਂਟ ਸਕੂਲ ਵਿਖੇ ਵਿਸਾਖੀ ਦੇ ਪਵਿੱਤਰ ਦਿਹਾਡ਼ੇ ਨੂੰ ਸਮਰਪਿਤ ਇਕ ਸੱਭਿਆਚਾਰ ਪ੍ਰੋਗਰਾਮ ਕਰਵਾਇਆ ਗਿਆ। ਜਿਸ ਦੀ ਸ਼ੁਰੂਆਤ ਤੋਂ ਪਹਿਲਾਂ ਸਮੁੱਚੇ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਵਲੋਂ ਡਾ. ਭੀਮ ਰਾਓ. ਅੰਬੇਡਕਰ ਨੂੰ ਸ਼ਰਾਂਜਲੀ ਅਰਪਿਤ ਕਰ ਕੇ ਯਾਦ ਕੀਤਾ ਗਿਆ। ਸਮਾਗਮ ਦੌਰਾਨ ਬੱਚਿਆਂ ਦੇ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ ਅਤੇ ਵਿਕਰਮਜੀਤ ਸਿੰਘ ਵਲੋਂ ਵਿਦਿਆਰਥੀਆਂ ਨੂੰ ਵਿਸਾਖੀ ਮਹੱਤਤਾ ਤੋਂ ਜਾਣੂ ਕਰਵਾਇਆ। ਇਸ ਮੌਕੇ ਵਿਦਿਆਰਥੀਆਂ ਵਲੋਂ ਢੋਲ ਦੀ ਥਾਪ ਅਤੇ ਬੋਲੀਆ ਪਾ ਕੇ ਜਿੱਥੇ ਵਿਦਿਆਰਥੀਆਂ ਨੇ ਭੰਗਡ਼ਾ ਪਾਇਆ ਉਥੇ ਹੀ ਵਿਦਿਆਰਥਣਾਂ ਵਲੋਂ ਗਿੱਧਾ ਵੀ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਵਲੋਂ ਕੀਤੀ ਗਈ ਇਸ ਪੇਸ਼ਕਾਰੀ ਨੇ ਕਰਵਾਏ ਪ੍ਰੋਗਰਾਮ ਨੂੰ ਚਾਰ ਚੰਨ ਲਾਏ। ਸਮਾਗਮ ਦੇ ਅੰਤ ਵਿਚ ਚਿੱਤਰਕਲਾ ਦਾ ਵੀ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਗੁਰਲੀਨ ਕੌਰ ਅਤੇ ਨਵਨੀਤ ਕੌਰ ਨੇ ਪਹਿਲਾ, ਸਥਾਨ, ਰੂਪਨਜੀਤ ਕੌਰ ਨੇ ਦੂਸਰਾ ਅਤੇ ਰਮਨਦੀਪ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਤ ਵਿਚ ਸਕੂਲ ਦੇ ਚੇਅਰਮੈਨ ਬਲਵਿੰਦਰ ਸਿੰਘ, ਬਲਜੀਤ ਸਿੰਘ ਤੇ ਸਮੁੱਚੇ ਸਟਾਫ ਮੈਂਬਰਾਨ ਵਲੋਂ ਸਮਾਗਮ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਅਤੇ ਮੁਕਾਬਲਿਆਂ ’ਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਚਿੰਨ੍ਹ ਦੇ ਕੇ ਉਨ੍ਹਾਂ ਨੂੰ ਸਨਮਾਨਤ ਕੀਤਾ ਗਿਆ ਅਤੇ ਅੱਗੇ ਤੋਂ ਇਸ ਤਰ੍ਹਾਂ ਹੀ ਸਕੂਲ ਵਿਚ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਪੀ.ਓ. ਕੇਸਾਂ ਦੇ ਨਿਪਟਾਰੇ ਸਬੰਧੀ ਐੱਸ.ਐੱਸ.ਪੀ. ਮੋਗਾ ਨੂੰ ਧਿਆਨ ਦੇਣ ਦੀ ਅਪੀਲ
NEXT STORY