ਮੋਗਾ (ਬਿੰਦਾ)-ਐੱਸ. ਐੱਸ. ਪੀ. ਮੋਗਾ ਅਮਰਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾ ’ਤੇ ਸ਼ਹਿਰ ’ਚ ਟ੍ਰੈਫਿਕ ਦੀ ਸਮੱਸਿਆਂ ’ਚ ਸੁਧਾਰ ਲੈਣ ਲਈ ਟ੍ਰੈਫਿਕ ਪੁਲਸ ਵਲੋਂ ਸਮੇਂ-ਸਮੇਂ ’ਤੇ ਸੈਮੀਨਾਰ ਲਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਇਸ ਲਡ਼ੀ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵਲੋਂ ਟ੍ਰੈਫਿਕ ਇੰਚਾਰਜ ਮੋਗਾ ਇੰਸਪੈਕਟਰ ਰਾਮ ਸਿੰਘ ਦੀ ਅਗਵਾਈ ਹੇਠ ਸੈਕਰਡ ਹਾਰਟ ਸਕੂਲ ਮੋਗਾ ਵਿਖੇ ਸੈਮੀਨਾਰ ਲਾਕੇ ਡਰਾਈਵਰ ਅਤੇ ਕੰਡਕਟਰਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਇੰਸਪੈਕਟਰ ਰਾਮ ਸਿੰਘ ਨੇ ਸੰਬੋਧਨ ਕਰਦਿਆਂ ਡਰਾਈਵਰਾਂ ਨੂੰ ਆਪਣੇ ਵ੍ਹੀਕਲਾਂ ਦੇ ਕਾਗਜ਼ਾਤ ਪੂਰੇ ਕਰਨ ਦੇ ਨਾਲ-ਨਾਲ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਗੱਲ ਵੀ ਕਹੀ, ਤਾਂ ਜੋ ਟ੍ਰੈਫਿਕ ਸਮੱਸਿਆਂ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਇਸ ਮੌਕੇ ਵੱਖ-ਵੱਖ ਡਰਾਈਵਰਾਂ ਨੇ ਆਪਣੇ-ਆਪਣੇ ਵਿਚਾਰ ਰੱਖੇ। ਇਸ ਮੌਕੇ ਸਿਪਾਹੀ ਗੁਰਪ੍ਰੀਤ ਸਿੰਘ, ਲੈਂਡੀ ਕਾਸਟੇਂਬਲ ਸਿਮਰਜੀਤ ਕੌਰ ਆਦਿ ਹਾਜ਼ਰ ਸਨ।
ਮਾਤਾ ਗਿਆਨ ਕੌਰ ਨੂੰ ਦਿੱਤੀ ਅੰਤਿਮ ਵਿਦਾਇਗੀ
NEXT STORY