ਮੋਗਾ (ਰਾਕੇਸ਼)-ਪੰਜਾਬ ਯੂਨੀਵਰਸਿਟੀ, ਚੰਡੀਗਡ਼੍ਹ ਵਲੋਂ ਐਲਾਨੇ ਬੀ. ਐੱਡ. ਸਮੈਸਟਰ ਦੂਜਾ ਦੇ ਨਤੀਜੇ ’ਚ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ ਕਾਲਜ ਆਫ ਐਜੂਕੇਸ਼ਨ, ਸੁਖਾਨੰਦ ਦਾ ਨਤੀਜਾ ਸ਼ਾਨਦਾਰ ਰਿਹਾ। ਜੀਵਨਜੋਤ ਕੌਰ ਨੇ 80.8ਫੀਸਦੀ, ਪੁਨੀਤ ਰਾਣੀ ਨੇ 79.1ਫੀਸਦੀ ਅਤੇ ਸੁਖਪਾਲ ਕੌਰ ਨੇ 78.3ਫੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ’ਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੀਆਂ ਸਾਰੀਆਂ ਵਿਦਿਆਰਥਣਾਂ ਪਹਿਲੇ ਦਰਜੇ ’ਚ ਪਾਸ ਹੋਈਆਂ। ਸੰਸਥਾ ਦੇ ਵਾਇਸ ਚੇਅਰਮੈਨ ਮੱਖਣ ਸਿੰਘ ਨੇ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰਿੰਸੀਪਲ ਡਾ. ਰਵਿੰਦਰ ਕੌਰ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥਣਾਂ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ।
ਡਾ. ਭੀਮ ਰਾਓ ਅੰਬੇਡਕਰ ਜੀ ਦੀ ਜਯੰਤੀ ਮਨਾਈ
NEXT STORY