ਮੋਗਾ,(ਸੰਦੀਪ ਸ਼ਰਮਾ)- ਕੋਰੋਨਾ ਮਹਾਮਾਰੀ ਦਾ ਪ੍ਰਕੋਪ ਅਜੇ ਵੀ ਜਾਰੀ ਹੈ। ਜ਼ਿਲ੍ਹੇ ਵਿਚ ਸਿਹਤ ਵਿਭਾਗ ਦੇ ਅੰਕੜੇ ਵਿਚ 3 ਕੋਰੋਨਾ ਮਹਾਮਾਰੀ ਪੀੜਤਾਂ ਦੀ ਮੌਤ ਹੋਣ ਨਾਲ ਕੁੱਲ ਮ੍ਰਿਤਕਾਂ ਦੀ ਗਿਣਤੀ 84 ਹੋ ਗਈ ਹੈ। ਬੇਸ਼ੱਕ ਇਨ੍ਹਾਂ ਵਿਚੋਂ 2 ਮ੍ਰਿਤਕ ਪਿਛਲੇ ਮਹੀਨੇ ਦੇ ਅੰਤ ਵਿਚ ਇਸ ਮਹਾਮਾਰੀ ਦੀ ਭੇਂਟ ਚੜੇ ਸਨ ਪਰ ਇਨ੍ਹਾਂ ਦੇ ਵਿਵਰਨ ਸਬੰਧੀ ਸਿਹਤ ਵਿਭਾਗ ਨੂੰ ਅੱਜ ਦਿਆਨੰਦ ਮੈਡੀਕਲ ਕਾਲਜ ਤੋਂ ਪੁਖਤਾ ਦਸਤਾਵੇਜ਼ ਪ੍ਰਾਪਤ ਹੋਏ ਹਨ, ਉਥੇ ਜ਼ਿਲ੍ਹਾ ਨਿਵਾਸੀ ਤੀਸਰਾ ਮ੍ਰਿਤਕ ਜਿਸਦੀ ਅੱਜ ਮੌਤ ਹੋਈ ਹੈ, ਉਹ ਲੁਧਿਆਣਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਸੀ।
ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਅੱਜ 4 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਉਣ ਨਾਲ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 2518 ਹੋ ਗਈ ਹੈ। ਸਿਵਲ ਸਰਜਨ ਡਾ. ਅਮਰਪ੍ਰੀਤ ਕੌਰ ਬਾਜਵਾ ਅਨੁਸਾਰ 50,163 ਸ਼ੱਕੀ ਲੋਕਾਂ ਦੇ ਕੋਰੋਨਾ ਜਾਂਚ ਲਈ ਲਏ ਗਏ ਸੈਂਪਲਾਂ ਵਿਚੋਂ 47,310 ਲੋਕਾਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ ਅਤੇ 2388 ਪਾਜ਼ੇਟਿਵ ਮਰੀਜ਼ ਕੋਰੋਨਾ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਕੇ ਘਰ ਬਿਲਕੁੱਲ ਠੀਕ ਜ਼ਿੰਦਗੀ ਬਤੀਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਅਜੇ ਵੀ ਸਿਹਤ ਵਿਭਾਗ ਨੂੰ 405 ਲੋਕਾਂ ਦੀ ਰਿਪੋਰਟ ਦੀ ਉਡੀਕ ਹੈ ਅਤੇ 36 ਲੋਕਾਂ ਨੂੰ ਹੋਮ ਕੁਆਰੰਟਾਈਨ ਕੀਤਾ ਗਿਆ ਹੈ।
ਪਟਿਆਲਾ ਜ਼ਿਲ੍ਹੇ ’ਚ 3 ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤ, 69 ਪਾਜ਼ੇਟਿਵ
NEXT STORY