ਮੋਗਾ (ਕਸ਼ਿਸ਼, ਸਿੰਗਲਾ) : ਮੋਗਾ ਦੇ ਕਸਬਾ ਬਾਘਾ ਪੁਰਾਣਾ ਤੋਂ ਸਮਾਲਸਰ ਸੜਕ ਦੇ ਨਜਦੀਕ ਪੋਲੀਟਿਕਨਿਕ ਕਾਲਜ ਰੋਡੇ ਰੋਡੇ ਕੋਲ ਘੋੜਾ ਟਰਾਲਾ ਅਤੇ ਟਰੱਕਾਂ ਦੀ ਆਮੋ ਸਾਹਮਣੇ ਭਿਆਨਕ ਟੱਕਰ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਕੇ 'ਤੇ ਮੌਤ ਹੋ ਗਈ। ਇਸ ਦੌਰਾਨ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਿਚ ਮਾਰੇ ਗਏ ਦੋਨੋਂ ਹੀ ਵਿਅਕਤੀ ਟਰੱਕ ਡਰਾਈਵਰ ਹਨ, ਜਦਕਿ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੈ।
ਇਹ ਵੀ ਪੜ੍ਹੋ : ਹੋਮਵਰਕ ਪੂਰਾ ਨਾ ਕਰਨ ’ਤੇ ਵਿਦਿਆਰਥਣ ਨੂੰ ਅਧਿਆਪਕ ਨੇ ਮਾਰੇ ਥੱਪੜ, ਹੋਈ 3 ਸਾਲ ਦੀ ਜੇਲ੍ਹ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚ ਗਈ, ਜਿਸ ਵਲੋਂ ਰਾਹਤ ਅਤੇ ਬਚਾਓ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਸਮਾਜ ਸੇਵੀ ਲੋਕਾਂ ਅਤੇ ਪਿੰਡਾਂ ਦੇ ਲੋਕਾਂ ਵੱਲੋਂ ਹਾਦਸੇ ਦਾ ਸ਼ਿਕਾਰ ਹੋਏ ਟਰੱਕਾਂ 'ਚੋਂ ਮ੍ਰਿਤਕਾਂ ਦੀਆਂ ਲਾਸ਼ਾਂ ਬਾਹਰ ਕੱਢੀਆਂ ਜਾ ਰਹੀਆਂ ਹਨ। ਮੌਕੇ 'ਤੇ ਪੁੱਜੀ ਪੁਲਸ ਪਾਰਟੀ ਵੱਲੋਂ ਇਸ ਮਾਮਲੇ ਦੇ ਸਬੰਧ ਵਿਚ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : 'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ ਮਾਲਕ ਨੂੰ ਪਾਈ ਝਾੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਿੱਖ ਕੌਮ ਦਾ ਅਪਮਾਨ ਨਹੀਂ ਰਾਹੁਲ ਗਾਂਧੀ ਦੀ ਬਿੱਟੂ ਬਾਰੇ ਟਿੱਪਣੀ : ਸੁਖਪਾਲ ਖਹਿਰਾ
NEXT STORY