ਮੋਗਾ (ਸੰਦੀਪ ਸ਼ਰਮਾ): ਬਾਲੀਵੁੱਡ ਅਦਾਕਾਰ ਸੋਨੂੰ ਸੂਦ ਆਪਣੀ ਭੈਣ ਮਾਲਵਿਕਾ ਸੂਦ ਅਤੇ ਭਤੀਜੀ ਸੱਚਰ ਗੌਤਮ ਨਾਲ ਮੋਗਾ ਸਥਿਤ ਵਾਪਰੇ ਭਿਆਨਕ ਸੜਕ ਹਾਦਸੇ ਦੇ ਪੀੜਤਾਂ ਦਾ ਹਾਲ ਜਾਣਨ ਲਈ ਸਿਵਲ ਹਸਪਤਾਲ ਪਹੁੰਚੇ। ਉਨ੍ਹਾਂ ਨੇ ਜਖ਼ਮੀਆਂ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਜਤਾਇਆ ਹੈ। ਸੋਨੂੰ ਸੂਦ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50 ਹਜ਼ਾਰ ਅਤੇ ਜਖ਼ਮੀਆਂ ਨੂੰ 25 ਹਜ਼ਾਰ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰਿਆਂ ਨੂੰ ਮੋਬਾਇਲ ਫੋਨ ਦੇਣ ਦਾ ਵੀ ਐਲਾਨ ਕੀਤਾ ਹੈ।ਦੱਸ ਦੇਈਏ ਕਿ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਬੀਤੀ ਰਾਤ ਹੀ ਮੋਗਾ ਆਪਣੇ ਘਰ ਆਏ ਸਨ ਅਤੇ ਹਾਦਸੇ ਦਾ ਪਤਾ ਲੱਗਣ ’ਤੇ ਉਨ੍ਹਾਂ ਨੇ ਜਿੱਥੇ ਇਸ ਦਰਦਨਾਕ ਹਾਦਸੇ ’ਤੇ ਅਫ਼ਸੋਸ ਜ਼ਾਹਿਰ ਕੀਤਾ, ਉੱਥੇ ਹੀ ਤੁਰੰਤ ਸਿਵਲ ਹਸਪਤਾਲ ਜਾ ਕੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਮਿਲੇਗੀ ਨੌਕਰੀ, ਪ੍ਰਕਿਰਿਆ ਸ਼ੁਰੂ
ਦੱਸਣਯੋਗ ਹੈ ਕਿ ਮੋਗਾ ਦੇ ਲੁਹਾਰਾ ਪਿੰਡ ਵਿਚ ਅੱਜ ਚੜ੍ਹਦੀ ਸਵੇਰ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਦੋ ਬੱਸਾਂ ਦੀ ਆਹਮੋ ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਜਿਸ ’ਚ 3 ਕਾਂਗਰਸੀ ਵਰਕਰਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਲੋਕ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਫਰੀਦਕੋਟ ਅਤੇ ਮੋਗਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਬੱਸਾਂ ਦੀ ਟੱਕਰ ’ਚ ਜ਼ਖ਼ਮੀਆਂ ਦਾ ਹਾਲ ਜਾਨਣ ਹਸਪਤਾਲ ਪਹੁੰਚੇ ਸੋਨੂੰ ਸੂਦ
ਹਰਸਿਮਰਤ ਬਾਦਲ ਦੇ ਬਿਆਨ ’ਤੇ ਭੜਕੇ ਰਵਨੀਤ ਬਿੱਟੂ, ਕੀਤਾ ਪਲਟਵਾਰ
NEXT STORY