ਮੋਗਾ (ਆਜ਼ਾਦ) - ਮੋਗਾ ਦੇ ਹਲਕਾ ਚੁਹੜਚੱਕ ਵਿਖੇ ਜਿਸ ਮੁੰਡੇ ਦੀ ਨੰਗਾ ਕਰਕੇ ਤਸੀਹੇ ਦਿੱਤੇ ਜਾਣ ਦੀ ਵੀਡੀਓ ਵਾਇਰਲ ਹੋਈ ਸੀ, ਉਸ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਬਰਾਮਦ ਕਰ ਲਿਆ ਹੈ। ਪੁਲਸ ਨੂੰ ਜਾਣਕਾਰੀ ਦਿੰਦਿਆਂ ਪੀੜਤ ਮੁੰਡੇ ਨੇ ਦੱਸਿਆ ਕਿ ਉਸ ਦੀ ਪ੍ਰੇਮਿਕਾ ਨੇ ਉਸ ਨੂੰ ਆਪਣੇ ਘਰ ਬੁਲਾਇਆ ਸੀ, ਜਦੋਂ ਉਹ ਉਸ ਦੇ ਘਰ ਗਿਆ ਤਾਂ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਬਾਥਰੂਮ 'ਚੋਂ ਰੱਗੇ ਹੱਥੀਂ ਫੜ ਲਿਆ ਅਤੇ ਬੇਰਹਿਮੀ ਨਾਲ ਕੁੱਟ-ਮਾਰ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਮੇਰੇ ਸਾਰੇ ਕੱਪੜੇ ਉਤਾਰ ਕੇ ਮੈਨੂੰ ਤਸੀਹੇ ਦਿੱਤੇ, ਜਿਸ ਦੀ ਉਨ੍ਹਾਂ ਨੇ ਵੀਡੀਓ ਵੀ ਬਣਾ ਲਈ ਅਤੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ।

ਇਸ ਦੌਰਾਨ ਜਦੋਂ ਕੁੜੀ ਦੇ ਪਰਿਵਾਰ ਵਾਲੇ ਉਸ ਦੇ ਹੱਥ ਬੰਨ੍ਹ ਕੇ ਉਸ ਨੂੰ ਮਾਰਨ ਲਈ ਮੋਟਰ 'ਤੇ ਲੈ ਕੇ ਚੱਲੇ ਤਾਂ ਉਸ ਦੇ ਹੱਥ ਆਪੇ ਖੁੱਲ੍ਹ ਗਏ ਅਤੇ ਉਹ ਮੌਕੇ ਤੋਂ ਫਰਾਰ ਹੋ ਗਿਆ। ਮਰਨ ਦੇ ਡਰ ਕਾਰਨ ਉਹ ਮੋਗਾ ਤੋਂ ਅੰਮ੍ਰਿਤਸਰ ਚੱਲਾ ਗਿਆ। ਦੱਸ ਦੇਈਏ ਕਿ ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਮੁੰਡੇ ਦੀ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੁੜੀ ਦੇ ਮਾਤਾ-ਪਿਤਾ ਖਿਲਾਫ ਮਾਮਲਾ ਦਰਜ ਕਰ ਦਿੱਤਾ ਸੀ। ਸੁਖਚੈਨ ਸਿੱਘ ਪਿੰਡ 'ਚ ਹੇਅਰ ਡ੍ਰੈਸ ਦਾ ਕੰਮ ਕਰਦਾ ਸੀ।

ਪੀੜਤ ਨੌਜਵਾਨ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਹ ਕੁੜੀ ਆਪਣਾ ਘਰ ਛੱਡ ਕੇ ਉਨ੍ਹਾਂ ਦੇ ਘਰ ਆ ਗਈ ਸੀ ਅਤੇ ਉਨ੍ਹਾਂ ਨੇ ਪੰਚਾਇਤ ਬੁਲਾ ਕੇ ਕੁੜੀ ਨੂੰ ਉਸ ਦੇ ਪਰਿਵਾਰ ਹਵਾਲੇ ਕਰ ਦਿੱਤਾ ਸੀ, ਜਿਸ ਦੀ ਰੰਜ਼ਿਸ਼ ਦੇ ਕਾਰਨ ਉਨ੍ਹਾਂ ਨੇ ਇਹ ਵੀਡੀਓ ਵਾਇਰਲ ਕੀਤੀ ਹੈ।
ਕੈਪਟਨ ਅਮਰਿੰਦਰ ਦੇ ਪਰਚਿਆਂ ਨਾਲ ਝੁਕਣ ਵਾਲੇ ਨਹੀਂ ਭਾਜਪਾ ਨੇਤਾ : ਮਲਿਕ
NEXT STORY