ਲੁਧਿਆਣਾ— ਮੋਗਾ ਹਾਦਸੇ ਦੇ ਸ਼ਿਕਾਰ ਹੋਏ ਪੀੜਤ ਦਾ ਹਾਲ ਜਾਣਨ ਲਈ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਹਸਪਤਾਲ ਵਿਖੇ ਪਹੁੰਚੇ। ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਵਿਖੇ ਕੀਤੇ ਗਏ ਤਾਜਪੋਸ਼ੀ ਸਮਾਗਮ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਮੰਤਰੀਆਂ ਅਤੇ ਵਿਧਾਇਕਾਂ ਨਾਲ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਵਿਖੇ ਇਕ ਪੀੜਤ ਦਾ ਹਾਲ ਜਾਣਨ ਪਹੁੰਚੇ, ਜਿੱਥੇ ਉਨ੍ਹਾਂ ਨੇ ਪੀੜਤਾਂ ਨੂੰ ਹਰ ਸੰਭਵ ਮਦਦ ਕਰਨ ਦਾ ਭਰੋਸਾ ਵੀ ਦਿੱਤਾ।
ਸਚਿਨ ਜੈਨ ਦੇ ਕਤਲ ਮਾਮਲੇ 'ਚ ਸਾਹਮਣੇ ਆਇਆ ਛੋਟਾ ਭਰਾ, ਹਸਪਤਾਲਾਂ ਦੀਆਂ ਪਰਤਾਂ ਖੋਲ੍ਹਦਿਆਂ ਬਿਆਨ ਕੀਤਾ ਦਰਦ
ਇਸ ਮੌਕੇ ਨਵਜੋਤ ਸਿੰਘ ਸਿੱਧੂ ਦੇ ਨਾਲ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਸਰਕਾਰੀਆ, ਸੁਖਵਿੰਦਰ ਸਿੰਘ ਰੰਧਾਵਾ, ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਦਵਿੰਦਰ ਸਿੰਘ ਘੁਬਾਇਆ, ਇੰਦਰਬੀਰ ਸਿੰਘ ਬੋਲਾਰੀਆ ਮੌਜੂਦ ਸਨ। ਜ਼ਿਕਰਯੋਗ ਹੈ ਕਿ ਮੋਗਾ ਦੇ ਲੁਹਾਰਾ ਪਿੰਡ ਵਿਚ ਅੱਜ ਚੜ੍ਹਦੀ ਸਵੇਰ ਭਿਆਨਕ ਸੜਕ ਹਾਦਸਾ ਵਾਪਰ ਗਿਆ ਸੀ। ਇਥੇ ਦੋ ਬੱਸਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋਣ ਕਰਕੇ ਵਾਪਰੇ ਹਾਦਸੇ ਵਿਚ 3 ਕਾਂਗਰਸੀ ਵਰਕਰਾਂ ਦੀ ਮੌਤ ਹੋ ਗਈ ਸੀ ਅਤੇ ਦਰਜਨਾਂ ਲੋਕ ਗੰਭੀਰ ਜ਼ਖ਼ਮੀ ਹੋ ਗਏ। ਕਈ ਗੰਭੀਰ ਜ਼ਖ਼ਮੀਆੰ ਨੂੰ ਫਰੀਦਕੋਟ ਅਤੇ ਮੋਗਾ ਦੇ ਸਿਵਲ ਹਸਪਤਾਲ ਵਿੱਚ ਵੀ ਦਾਖ਼ਲ ਕਰਵਾਇਆ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਮਾਲੀ ਮਦਦ ਦਾ ਐਲਾਨ
ਉਥੇ ਹੀ ਹਾਦਸੇ ਵਿਚ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਅਤੇ ਗੰਭੀਰ ਜ਼ਖ਼ਮੀਆਂ ਨੂੰ 50,000 ਰੁਪਏ ਨੂੰ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਇਲਾਵਾ ਜਿਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਉਨ੍ਹਾਂ ਨੂੰ ਮੁਫ਼ਤ ਇਲਾਜ ਦੇਣ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਟਾਂਡਾ ਦੀ ਵਿਆਹੁਤਾ ਦਾ ਕੈਨੇਡਾ 'ਚ ਕਤਲ ਕਰਨ ਵਾਲੇ ਪਤੀ ਨੇ ਨਦੀ ’ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
ਸੋਨੂੰ ਸੂਦ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50 ਹਜ਼ਾਰ ਤੇ ਜ਼ਖ਼ਮੀਆਂ ਨੂੰ 25 ਹਜ਼ਾਰ ਦੇਣ ਦਾ ਐਲਾਨ
ਇਥੇ ਇਹ ਵੀ ਦੱਸਣਯੋਗ ਹੈ ਕਿ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਆਪਣੀ ਭੈਣ ਮਾਲਵਿਕਾ ਸੂਦ ਅਤੇ ਭਤੀਜੀ ਸੱਚਰ ਗੌਤਮ ਨਾਲ ਮੋਗਾ ਸਥਿਤ ਵਾਪਰੇ ਭਿਆਨਕ ਸੜਕ ਹਾਦਸੇ ਦੇ ਪੀੜਤਾਂ ਦਾ ਹਾਲ ਜਾਣਨ ਲਈ ਸਿਵਲ ਹਸਪਤਾਲ ਪਹੁੰਚੇ ਸਨ, ਜਿੱਥੇ ਸੋਨੂੰ ਸੂਦ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50 ਹਜ਼ਾਰ ਅਤੇ ਜਖ਼ਮੀਆਂ ਨੂੰ 25 ਹਜ਼ਾਰ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਮੋਬਾਇਲ ਫ਼ੋਨ ਦੇਣ ਦਾ ਵੀ ਐਲਾਨ ਕੀਤਾ ਹੈ। ਦੱਸ ਦੇਈਏ ਕਿ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਬੀਤੀ ਰਾਤ ਹੀ ਮੋਗਾ ਆਪਣੇ ਘਰ ਆਏ ਸਨ ਅਤੇ ਹਾਦਸੇ ਦਾ ਪਤਾ ਲੱਗਣ ’ਤੇ ਉਨ੍ਹਾਂ ਨੇ ਜਿੱਥੇ ਇਸ ਦਰਦਨਾਕ ਹਾਦਸੇ ’ਤੇ ਅਫ਼ਸੋਸ ਜ਼ਾਹਿਰ ਕੀਤਾ, ਉੱਥੇ ਹੀ ਤੁਰੰਤ ਸਿਵਲ ਹਸਪਤਾਲ ਜਾ ਕੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ।
ਇਹ ਵੀ ਪੜ੍ਹੋ: ਕੈਪਟਨ ਨੇ 2 ਸਿੱਖ ਰੈਜ਼ੀਮੈਂਟ ਦੇ ਜਵਾਨਾਂ ਨਾਲ ਪਾਇਆ ਭੰਗੜਾ, ਵੀਡੀਓ ਹੋਈ ਵਾਇਰਲ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਹੱਥ ਥੋਲਾ ਕਰਵਾਉਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਦੀ ਮੌਤ
NEXT STORY