ਮੋਗਾ (ਸੰਜੀਵ ਗੁਪਤਾ) : ਮੋਗਾ 'ਚ ਅਵਾਰਾ ਕੁੱਤੇ ਨੇ ਇਕ 5 ਸਾਲ ਦੇ ਬੱਚੇ ਦੇ ਮੂੰਹ ਨੂੰ ਬੁਰੀ ਤਰ੍ਹਾਂ ਨੋਚ ਲਿਆ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਪਰਿਵਾਰਕ ਮੈਂਬਰਾਂ ਨੇ ਤੁਰੰਤ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ।ਹਸਪਤਾਲ 'ਚ ਭਰਤੀ ਅਰਵਿੰਦਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਵਡਾਘਰ ਦੀ ਮਾਂ ਕੁਲਦੀਪ ਕੌਰ ਨੇ ਦੱਸਿਆ ਕਿ ਅੱਜ ਸਵੇਰੇ ਉਸ ਦਾ ਬੇਟਾ ਸਕੂਲ ਜਾਣ ਲਈ ਘਰ ਦੇ ਗੇਟ 'ਚ ਖੜ੍ਹਾ ਸਕੂਲ ਬੱਸ ਦੀ ਉਡੀਕ ਕਰ ਰਿਹਾ ਸੀ। ਇਸੇ ਦੌਰਾਨ ਇਕ ਅਵਾਰਾਂ ਕੁੱਤੇ ਨੇ ਉਸ ਦੇ ਮੂੰਹ ਨੂੰ ਬੁਰੀ ਤਰ੍ਹਾਂ ਨੋਚ ਲਿਆ ਤੇ ਗੁਆਂਢੀਆਂ ਨੇ ਉਸ ਨੂੰ ਕੁੱਤੇ ਤੋਂ ਛੁਡਵਾਇਆ ਤੇ ਤੁਰੰਤ ਉਸ ਨੂੰ ਮੋਗਾ ਦੇ ਮਥੁਰਦਾਸ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਲੁਧਿਆਣਾ ਦੇ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਨੇ ਇਸ ਸਬੰਧੀ ਪੁਲਸ ਨੂੰ ਸੂਚਿਤ ਕਰਕੇ ਅਪੀਲ ਕੀਤੀ ਗਈ ਅਵਾਰਾਂ ਕੁੱਤਿਆਂ ਨੂੰ ਪਿੰਡ ਤੋਂ ਬਾਹਰ ਕੱਢਿਆ ਜਾਵੇ ਤਾਂ ਜੋ ਹੋਰ ਕੋਈ ਅਜਿਹੀ ਘਟਨਾ ਦਾ ਸ਼ਿਕਾਰ ਨਾ ਹੋਵੇ।
ਜਸਵੰਤ ਸਿੰਘ ਕੰਵਲ ਨੂੰ ਜੱਦੀ ਪਿੰਡ 'ਚ ਦਿੱਤੀ ਗਈ ਅੰਤਿਮ ਵਿਦਾਈ
NEXT STORY