ਮੋਗਾ (ਸੰਦੀਪ ਸ਼ਰਮਾ, ਗੋਪੀ ਰਾਊਕੇ): ਮੋਗਾ ਜ਼ਿਲੇ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਜ਼ਿਲੇ 'ਚ 2 ਹੋਰ ਕੋਰੋਨਾ ਪਾਜ਼ੇਟਿਵ ਦੇ ਮਾਮਲੇ ਸਾਹਮਣੇ ਆਏ ਹਨ। ਜ਼ਿਲੇ 'ਚ ਪਾਜ਼ੇਟਿਵ ਕੇਸਾਂ ਦੀ ਦਿਨੋਂ-ਦਿਨ ਵੱਧਦੀ ਗਿਣਤੀ ਦੇ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪਾਜ਼ੇਟਿਵ ਆਏ ਮਰੀਜ਼ਾਂ 'ਚੋਂ ਇਕ ਬਾਘਾਪੁਰਾਣਾ ਬਲਾਕ ਕੇ ਪਿੰਡ ਡੇਮਰੂ ਤੋਂ ਹੈ, ਜਿਸ ਨੂੰ ਸਰਕਾਰੀ ਹਸਪਤਾਲ ਵਿਖੇ ਦਾਖਲ ਕੀਤਾ ਗਿਆ ਹੈ ਅਤੇ ਦੂਜਾ ਦੌਲੇਵਾਲਾ ਦਾ ਹੈ, ਜਿਸ ਨੂੰ ਮੋਗਾ ਸਿਵਿਲ ਹਸਪਤਾਲ ਵਿਖੇ ਦਾਖਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਡਾ.ਓਬਰਾਏ ਨੇ ਮੁੜ ਵਿਖਾਈ ਦਰਿਆਦਿਲੀ, ਦੂਜੇ ਰਾਜਾਂ ਨੂੰ ਜਾ ਰਹੇ ਪ੍ਰਵਾਸੀ ਮਜ਼ਦੂਰਾਂ ਲਈ ਭੇਜੇ ਸਰਜੀਕਲ ਮਾਸਕ
ਦੱਸਣਯੋਗ ਹੈ ਕਿ ਜ਼ਿਲਾ ਮੋਗਾ ਤੋਂ ਪਿਛਲੇ 4 ਦਿਨਾਂ ਤੋਂ 683 ਮਰੀਜ਼ ਨੈਗੇਟਿਵ ਪਾਏ ਗਏ ਹਨ, ਉੱਥੇ ਹੀ ਇਨ੍ਹਾਂ ਪਿਛਲੇ 4 ਦਿਨਾਂ 'ਚ 3 ਮਰੀਜ਼ ਹੀ ਪਾਜ਼ੇਟਿਵ ਸਾਹਮਣੇ ਆਏ ਹਨ।
ਝੋਨੇ/ਬਾਸਮਤੀ ਦੀ ਨਰੋਈ ਪਨੀਰੀ ਚੰਗੀ ਫ਼ਸਲ ਦੀ ਬੁਨਿਆਦ : ਖੇਤੀਬਾੜੀ ਮਾਹਿਰ
NEXT STORY