ਮੋਗਾ (ਵਿਪਨ,ਗੋਪੀ ਰਾਊਕੇ): ਮੋਗਾ ਦੇ ਮੇਨ 'ਚ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ, ਜਦੋਂ ਕੁਝ ਨਿਹੰਗਾਂ ਵਲੋਂ ਸ਼ਰੇਆਮ ਨੰਗੀਆਂ ਤਲਵਾਰਾਂ ਲੈ ਕੇ ਲਾਸ਼ ਚੌਕ 'ਚ ਰੱਖੀ ਦਿੱਤੀ। ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਮੋਗਾ ਦੇ ਮੁੱਖ ਚੌਕ 'ਚ ਪ੍ਰਵਾਸੀ ਮਜ਼ਦੂਰ ਇਕ ਨਿੱਜੀ ਬੱਸ ਦੀ ਲਪੇਟ 'ਚ ਆ ਗਿਆ ਸੀ। ਜਿਸ ਦੌਰਾਨ ਉਸ ਦੀ ਲੱਤਾਂ ਬੁਰੀ ਤਰ੍ਹਾਂ ਕੁਚਲੀਆਂ ਗਈਆਂ ਸੀ। ਸਿਵਲ ਹਸਪਤਾਲ ਮੋਗਾ ਤੋਂ ਉਸ ਨੂੰ ਫਰੀਦ ਕੋਟ ਦੇ ਮੈਡੀਕਲ ਕਾਲਜ 'ਚ ਰੈਫਰ ਕਰ ਦਿੱਤਾ ਗਿਆ ਸੀ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਜਿਸ ਦੇ ਬਾਅਦ ਦੋਸ਼ ਲਗਾਇਆ ਜਾ ਰਿਹਾ ਹੈ ਕਿ ਪੁਲਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ ਅਤੇ ਨਾ ਹੀ ਪਰਚਾ ਦਿੱਤਾ ਗਿਆ ਹੈ, ਜਿਸ ਦੇ ਚੱਲਦੇ ਲਾਸ਼ ਨੂੰ ਮੋਗਾ ਦੇ ਮੇਨ ਚੌਕ 'ਚ ਰੱਖ ਧਰਨਾ ਦਿੱਤਾ ਗਿਆ।
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ 3 ਦਿਨ ਬੀਤ ਜਾਣ ਦੇ ਬਾਅਦ ਵੀ ਪੁਲਸ ਵਲੋਂ ਬੱਸ ਚਾਲਕ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ, ਜਿਸ ਦੇ ਚੱਲਦੇ ਮ੍ਰਿਤਕ ਦੀ ਪਤਨੀ ਨੇ ਇਨਸਾਫ ਦੀ ਗੁਹਾਰ ਲਗਾਈ ਹੈ ਕਿ ਜਲਦ ਤੋਂ ਜਲਦ ਦੋਸ਼ੀਆਂ ਨੂੰ ਫੜਿਆ ਜਾਵੇ, ਕਿਉਂਕਿ ਉਨ੍ਹਾਂ ਦੇ ਬੱਚੇ ਛੋਟੇ ਹਨ ਅਤੇ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ।
ਜਲੰਧਰ: ਪਠਾਨਕੋਟ ਚੌਕ ਫਲਾਈਓਵਰ ਤੋਂ ਵਿਅਕਤੀ ਨੇ ਮਾਰੀ ਛਾਲ (ਤਸਵੀਰਾਂ)
NEXT STORY