ਮੋਗਾ (ਗੋਪੀ ਰਾਊਕੇ) : ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਨੇ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ’ਚ ਕੋਰੋਨਾ ਨੇ ਫਿਰ ਤੋਂ ਪੈਰ ਪਸਾਰਨੇ ਸ਼ੁਰੂ ਕਰਨ ਦਿੱਤੇ ਹਨ, ਜਿਸ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਇਸ ਨਾਲ ਲੜਨ ਲਈ ਹਰ ਪੱਖੋਂ ਤਿਆਰ ਹੈ। ਉਨ੍ਹਾਂ ਮੋਗਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਣ, ਹੱਥਾਂ ਨੂੰ ਵਾਰ-ਵਾਰ ਧੋਣ ਅਤੇ ਮਾਸਕ ਪਹਿਨਣ ਨੂੰ ਯਕੀਨੀ ਬਣਾਉਣ ਤਾਂ ਜੋ ਇਸ ਭਿਆਨਕ ਬੀਮਾਰੀ ਦੀ ਲਪੇਟ ਵਿਚ ਆਉਣ ਤੋਂ ਬਚਿਆ ਜਾ ਸਕੇ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਗੂ ਪਾਬੰਦੀਆਂ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਹਰੀਸ਼ ਨਈਅਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਦੇ ਮਾਮਲਿਆਂ ਵਿਚ ਵਾਧੇ ਨੂੰ ਧਿਆਨ ਵਿਚ ਰੱਖਦਿਆਂ ਆਮ ਲੋਕਾਂ ਦੀ ਸਹੂਲਤ ਲਈ ਚਾਰ ਸਹਾਇਤਾ ਨੰਬਰ ਦੁਬਾਰਾ ਚਾਲੂ ਕਰ ਦਿੱਤੇ ਗਏ ਹਨ। ਇਹ ਕੋਵਿਡ ਸਹਾਇਤਾ ਨੰਬਰ 77430-87321, 83607-22884, 76968-58632, 70095-58632 ਹਨ।ਉਨ੍ਹਾਂ ਕਿਹਾ ਕਿ ਲੋਕ ਉਕਤ ਨੰਬਰਾਂ ’ਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਦੇ ਸਕਦੇ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਨ੍ਹਾਂ ਮੁਸ਼ਕਿਲਾਂ ਦਾ ਜਲਦ ਤੋਂ ਜਲਦ ਢੁੱਕਵਾਂ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਕੋਵਿਡ ਵੈਕਸੀਨੇਸ਼ਨ ਕੈਂਪ ਲਗਾ ਕੇ ਵੱਧ ਤੋਂ ਵੱਧ ਲੋਕਾਂ ਦੇ ਵੈਕਸੀਨੇਸ਼ਨ ਕਰ ਰਿਹਾ ਹੈ ਤਾਂ ਕਿ ਜਲਦ ਤੋਂ ਜਲਦ ਸਾਰਿਆਂ ਨੂੰ ਕੋਵਿਡ ਦੀਆਂ ਦੋਨੋਂ ਖ਼ੁਰਾਕਾਂ ਪਹੁੰਚਾਈਆਂ ਜਾ ਸਕਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਵੈਕਸੀਨੇਸ਼ਨ ਦੀਆਂ ਦੋਵੇਂ ਖ਼ੁਰਾਕਾਂ ਜਲਦ ਤੋਂ ਜਲਦ ਲੈਣ ਨੂੰ ਯਕੀਨੀ ਬਣਾਉਣ।
ਕੋਰੋਨਾ ਦੇ ਵੱਧਦੇ ਕੇਸਾਂ ਸਬੰਧੀ ਉੱਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਸਰਕਾਰੀ ਹਸਪਤਾਲਾਂ ਨੂੰ ਦਿੱਤੇ ਇਹ ਨਿਰਦੇਸ਼
NEXT STORY