ਮੋਗਾ (ਗੋਪੀ ਰਾਊਕੇ, ਬਿੰਦਾ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਮੋਗਾ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (46 ਆਫ 2023) 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿਚ ਚੱਲ ਰਹੇ ਮੈਰਿਜ ਪੈਲਸਾਂ ਵਿਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੈਲਸਾਂ ਵਿਚ ਹੁੰਦੇ ਸਮਾਰੋਹ ਦੌਰਾਨ ਕਈ ਵਿਅਕਤੀਆਂ ਵੱਲੋਂ ਹਥਿਆਰ ਨਾਲ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇਕ ਫੈਸ਼ਨ ਜਿਹਾ ਬਣ ਗਿਆ ਹੈ ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ।
ਇਸ ਲਈ ਜ਼ਿਲੇ ਵਿਚ ਚੱਲ ਰਹੇ ਮੈਰਿਜ ਪੈਲਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ 'ਤੇ ਰੋਕ ਲਗਾਈ ਜਾਣੀ ਲੋਕ ਹਿੱਤ ਲਈ ਜ਼ਰੂਰੀ ਹੈ। ਇਹ ਹੁਕਮ 10 ਸਤੰਬਰ, 2026 ਤੱਕ ਲਾਗੂ ਰਹਿਣਗੇ।
ਕਾਲਾਝਾੜ ਟੋਲ ਪਲਾਜ਼ਾ ਰਿਹਾ ਟੋਲ ਮੁਕਤ, ਬੀਕੇਯੂ ਏਕਤਾ (ਸਿੱਧੂਪੁਰ) ਦਾ ਵੱਡਾ ਰੋਸ ਪ੍ਰਦਰਸ਼ਨ
NEXT STORY