ਨੱਥਥੂਵਾਲਾ ਗਰਬੀ (ਰਾਜਵੀਰ)-ਪਿੰਡ ਮਾਹਲਾ ਕਲਾਂ (ਮੋਗਾ) ਦੇ ਨੌਜਵਾਨ ਦੀ ਮਨੀਲਾ 'ਚ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਗੁਰਮੇਲ ਸਿੰਘ ਮਾਹਲਾ ਨੇ ਦੱਸਿਆ ਕਿ ਸੁਖਚੈਨ ਸਿੰਘ ਪੁੱਤਰ ਗੁਰਨਾਮ ਸਿੰਘ (ਡੇਅਰੀ ਵਾਲੇ) ਦੀ ਬੀਤੇ ਦਿਨ ਮਨੀਲਾ 'ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ, ਜਿਸ ਨਾਲ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦੇ ਜ਼ਿਲਾ ਪ੍ਰਧਾਨ ਅਤੇ ਹਲਕਾ ਬਾਘਾਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸੁਖਚੈਨ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਆਪਣੀ ਭੈਣ ਅਤੇ ਜੀਜੇ ਕੋਲ 15-16 ਮਹੀਨੇ ਪਹਿਲਾਂ ਹੀ ਮਨੀਲਾ ਗਿਆ ਸੀ।
ਘਾਂਗਾ ਖੁਰਦ 'ਚ ਰੰਜਿਸ਼ ਦੇ ਚਲਦਿਆਂ ਚੱਲੀਆਂ ਗੋਲੀਆਂ, ਔਰਤ ਸਮੇਤ ਦੋ ਜ਼ਖਮੀ
NEXT STORY