ਮੋਗਾ (ਗੋਪੀ, ਕਸ਼ਿਸ਼) - ਮੋਗਾ ਦੇ ਬਾਘਾਪੁਰਾਣਾ ਦੇ ਖੇਤਰ ਬਸਤੀ ਵਿੱਚ ਦੀਵਾਲੀ ਵਾਲੀ ਸ਼ਾਮ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਦੋ ਗੱਡੀਆਂ 'ਤੇ ਸਵਾਰ ਹੋ ਕੇ ਆਏ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਚਲਾਉਣ ਤੋਂ ਬਾਅਦ ਉਕਤ ਲੋਕ ਮੌਕੇ ਤੋਂ ਫ਼ਰਾਰ ਹੋ ਗਏ। ਮਿਲੀ ਜਾਣਕਾਰੀ ਮੁਤਾਬਕ, ਦੋ ਧੜਿਆਂ ਵਿਚਕਾਰ ਆਪਸੀ ਰੰਜਿਸ਼ ਦੇ ਚੱਲਦਿਆਂ ਕਰੀਬ 7 ਤੋਂ 8 ਰਾਊਂਡ ਫਾਇਰ ਕੀਤੇ ਗਏ ਸਨ।
ਇਹ ਵੀ ਪੜ੍ਹੋ: ਜ਼ਹਿਰੀਲੀ ਹੋਈ ਪੰਜਾਬ ਦੀ ਹਵਾ, ਦੀਵਾਲੀ ਦੇ ਪਟਾਕਿਆਂ ਕਾਰਨ ਬਠਿੰਡਾ ਦਾ AQI 1258 'ਤੇ ਪੁੱਜਾ
ਇਸ ਘਟਨਾ ਦੌਰਾਨ ਆਪਣੇ ਘਰ ਦੀ ਛੱਤ 'ਤੇ ਖੜ੍ਹਾ ਇੱਕ ਵਿਅਕਤੀ ਗੋਲੀਆਂ ਦੀ ਲਪੇਟ ਵਿੱਚ ਆਉਣ ਕਾਰਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਵਿਅਕਤੀ ਦੀ ਪਛਾਣ 35 ਸਾਲਾ ਜਗਜੀਤ ਸਿੰਘ ਵਾਸੀ ਬਾਘਾਪੁਰਾਣਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਬਾਘਾਪੁਰਾਣਾ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਵਿਅਕਤੀ ਨੂੰ ਬਾਘਾਪੁਰਾਣਾ ਦੇ ਸਰਕਾਰੀ ਹਸਪਤਾਲ ਤੋਂ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਦੀਵਾਲੀ ਦੀ ਰਾਤ ਬਿਜਲੀ ਦੇ ਹਾਈ ਵੋਲਟੇਜ ਖੰਭੇ ’ਤੇ ਚੜ੍ਹਿਆ ਨੌਜਵਾਨ, ਵਜ੍ਹਾ ਜਾਣ ਹੋਵੋਗੇ ਹੈਰਾਨ
ਘਟਨਾ ਦੀ ਸੂਚਨਾ ਮਿਲਣ 'ਤੇ ਪੁੱਜੇ ਡੀਐਸਪੀ ਬਾਘਾਪੁਰਾਣਾ ਜਸਵਰਿੰਦਰ ਸਿੰਘ ਖੈਹਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਫਾਇਰਿੰਗ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਫਾਇਰਿੰਗ ਦੌਰਾਨ ਜਗਜੀਤ ਸਿੰਘ ਜ਼ਖ਼ਮੀ ਹੋਇਆ ਹੈ, ਜਿਸ ਦੀ ਹਾਲਤ ਠੀਕ ਹੈ। ਉਸ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ: ਕਾਰ ਪਾਰਕਿੰਗ ਨੂੰ ਲੈ ਕੇ ਖੂਨੀ ਵਾਰਦਾਤ : ਭਾਣਜੇ ਦੇ ਵਿਆਹ ਲਈ ਸਿੰਗਾਪੁਰ ਤੋਂ ਆਏ ਮਾਮੇ ਦਾ ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਅਲੌਕਿਕ ਦੀਪਮਾਲਾ ਤੇ ਆਤਿਸ਼ਬਾਜ਼ੀ (ਤਸਵੀਰਾਂ)
NEXT STORY