ਮੋਗਾ : ਕੋਰੋਨਾ ਮਹਾਮਾਰੀ ਦੇ ਚੱਲਦਿਆਂ ਮਿਸ਼ਨ ਫਤਿਹ ਤਹਿਤ ਪਿੰਡ ਰਾਜੀਆਣਾ ਦੀ ਰਹਿਣ ਵਾਲੀ ਸੁਖਪ੍ਰੀਤ ਕੌਰ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸੰਦੇਸ਼ ਦਿੱਤੇ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਸੁਖਪ੍ਰੀਤ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਗਈ ਹੈ। ਕੈਪਟਨ ਨੇ ਸੁਖਪ੍ਰੀਤ ਬਾਰੇ ਫੇਸਬੁੱਕ 'ਤੇ ਲਿਖਿਆ ਹੈ ਕਿ ਸੁਖਪ੍ਰੀਤ ਕੌਰ ਵਰਗੇ ਨੌਜਵਾਨ ਬੱਚੇ ਨਾ ਸਿਰਫ ਆਪਣੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾ ਸਕਦੇ ਹਨ, ਸਗੋਂ ਸਮਾਜ ਲਈ ਵੀ ਕਾਰਗਾਰ ਸਾਬਿਤ ਹੋ ਸਕਦੇ ਹਨ।
ਇਹ ਵੀ ਪੜੋ : ਮੋਗਾ 'ਚ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਨੇ ਮਾਪਿਆਂ ਨੂੰ ਦਿੱਤੀ ਵੱਡੀ ਰਾਹਤ
ਕੈਪਟਨ ਨੇ ਕਿਹਾ ਕਿ ਸੁਖਪ੍ਰੀਤ ਕੌਰ ਬਹੁਤ ਵਧੀਆ ਕੰਮ ਕਰ ਰਹੀ ਹੈ। ਉਨ੍ਹਾਂ ਨੇ ਸੁਖਪ੍ਰੀਤ ਨੂੰ ਹੱਲਾਸ਼ੇਰੀ ਦਿੰਦਿਆਂ ਇੰਝ ਹੀ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ ਹੈ। ਇਸ ਬਾਰੇ ਸੁਖਪ੍ਰੀਤ ਕੌਰ ਨੇ ਦੱਸਿਆ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ ਤਾਂ ਜੋ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ, ਲੋਕ ਉਸ ਦੀ ਪਾਲਣਾ ਕਰਨ।
ਇਹ ਵੀ ਪੜ੍ਹੋ : ਕੋਰੋਨਾ ਮਹਾਮਾਰੀ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਮੋਟਰਸਾਈਕਲ ਰੈਲੀ
ਬੋਲੇ ਸੁਖਬੀਰ ਬਾਦਲ : ਕਾਂਗਰਸ, 'ਆਪ' ਤੇ ਕਿਸਾਨ ਯੂਨੀਅਨ ਲੋਕਾਂ ਨੂੰ ਕਰ ਰਹੇ ਗੁੰਮਰਾਹ
NEXT STORY