ਮੋਗਾ (ਗੋਪੀ ਰਾਊਕੇ) : ਇਕ ਪਾਸੇ ਜਿੱਥੇ ਕੋਰੋਨਾ ਲਾਗ ਦੀ ਬੀਮਾਰੀ ਦੂਸਰੇ ਵਰ੍ਹੇ ’ਚ ਵੀ ਮਨੁੱਖੀ ਜ਼ਿੰਦਗੀਆਂ ਨਿਗਲ ਰਹੀ ਹੈ, ਉਥੇ ਦੂਸਰੇ ਪਾਸੇ ਕੋਰੋਨਾ ਤੋਂ ਪੀੜਤ ਮਰੀਜ਼ਾਂ ਨੂੰ ਮੌਤ ਦੇ ਮੂੰਹ ਵਿਚੋਂ ਬਚਾਉਣ ਲਈ ਜ਼ਰੂਰੀ ਆਕਸੀਜਨ ਦੇ ਲੋੜੀਂਦੇ ਪ੍ਰਬੰਧ ਹਾਲੇ ਤੱਕ ਭਾਰਤ ’ਚ ਨਹੀਂ ਹੋ ਸਕੇ ਹਨ ਅਤੇ ਇਹੋ ਕਾਰਣ ਹੈ ਕਿ ਮੋਗਾ ਸ਼ਹਿਰ ਦੇ ਪ੍ਰਾਈਵੇਟ ਹਸਪਤਾਲਾਂ ’ਚ ਆਕਸੀਜਨ ਦਾ ਸਟਾਕ ਅੱਜ ਮੁੱਕਣ ਕਿਨਾਰੇ ਪੁੱਜ ਗਿਆ ਹੈ ਅਤੇ ਜੇਕਰ ਆਕਸੀਜ਼ਨ ਨਹੀਂ ਮਿਲਦੀ ਤਾਂ ਪ੍ਰਾਈਵੇਟ ਹਸਪਤਾਲਾਂ ਵਿਚ 20 ਦੇ ਕਰੀਬ ਮਰੀਜ਼ ਮੌਤ ਦੇ ਮੂੰਹ ਵਿਚ ਜਾ ਸਕਦੇ ਹਨ। ਇਕੱਤਰ ਵੇਰਵਿਆਂ ਅਨੁਸਾਰ ਮੋਗਾ ਵਿਖੇ ਆਕਸੀਜਨ ਹਰਿਆਣਾ ਦੇ ਪਾਣੀਪਤ ਅਤੇ ਦੇਹਰਾਦੂਨ ਦੇ ਪਲਾਟਾਂ ਤੋਂ ਆ ਰਹੀ ਹੈ ਪਰ ਹਰਿਆਣਾ ਸਰਕਾਰ ਵੱਲੋਂ ਆਕਸੀਜਨ ਦੀਆਂ ਗੱਡੀਆਂ ਰੋਕੇ ਜਾਣ ਕਾਰਣ ਮੋਗਾ ਵਿਖੇ ਆਕਸੀਜਨ ਦੇ ਸਿਲੰਡਰ ਨਹੀਂ ਪੁੱਜੇ ਹਨ। ਭਾਵੇਂ ਸਰਕਾਰੀ ਹਸਪਤਾਲ ਵਿਚ ਹਾਲੇ ਤੱਕ ਆਕਸੀਜਨ ਹੈ ਪਰ ਸਰਕਾਰੀ ਹਸਪਤਾਲ ਦੇ ਸਿਹਤ ਕਰਮਚਾਰੀਆਂ ਨੇ ਵੀ ਮੰਨਿਆ ਹੈ ਕਿ ਆਕਸੀਜਨ ਦੀ ਘਾਟ ਪਾਈ ਜਾ ਰਹੀ ਹੈ। ਮੋਗਾ ਦੇ ਜ਼ੀਰਾ ਰੋਡ ਸਥਿਤ ਗਰਗ ਹਸਪਤਾਲ ਦੇ ਡਾ. ਸੰਦੀਪ ਗਰਗ ਦਾ ਕਹਿਣਾ ਸੀ ਕਿ ਹਸਪਤਾਲ ਵਿਚ 20 ਮਰੀਜ਼ਾਂ ਨੂੰ ਆਕਸੀਜਨ ਲੱਗੀ ਹੈ ਅਤੇ ਜੇਕਰ ਆਕਸੀਜਨ ਨਾ ਆਈ ਤਾਂ ਇਨ੍ਹਾਂ ਮਰੀਜ਼ਾਂ ਨੂੰ ਜਾਂ ਤਾਂ ਵੱਡੇ ਹਸਪਤਾਲਾਂ ਵਿਚ ਭੇਜਿਆ ਜਾਵੇਗਾ ਜਾਂ ਮਜ਼ਬੂਰੀਵੱਸ ਹਸਪਤਾਲ ਤੋਂ ਛੁੱਟੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਹਲਕਾ ਵਿਧਾਇਕ ਡਾ. ਹਰਜੋਤ ਕਮਲ ਅਤੇ ਸਿਵਲ ਸਰਜਨ ਮੋਗਾ ਨੂੰ ਵੀ ਜਾਣੂ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਪ੍ਰੇਮ ਸਬੰਧਾਂ ਦਾ ਖ਼ੌਫ਼ਨਾਕ ਅੰਤ, 16 ਸਾਲਾ ਮੁੰਡੇ ਨੇ ਪ੍ਰੇਮਿਕਾ ਦੇ ਪਰਿਵਾਰ ਤੋਂ ਤੰਗ ਆ ਕੇ ਨਿਗਲਿਆ ਜ਼ਹਿਰ
ਸਿਹਤ ਮਹਿਕਮੇ ਦੇ ਅਧਿਕਾਰੀਆਂ ਦਾ ਪੱਖ
ਇਸ ਮਾਮਲੇ ਸਬੰਧੀ ਸਹਾਇਕ ਸਿਵਲ ਸਰਜਨ ਡਾ. ਜਸਵੰਤ ਸਿੰਘ ਨੇ ਕਿਹਾ ਕਿ ਆਕਸੀਜਨ ਦੀ ਘਾਟ ਜ਼ਿਲ੍ਹਾ ਹਸਪਤਾਲ ਵਿਚ ਨਹੀਂ ਹੈ ਪਰ ਨਿੱਜੀ ਹਸਪਤਾਲਾਂ ਵਿਚ ਆਕਸੀਜਨ ਦੀ ਘਾਟ ਚੱਲ ਰਹੀ ਹੈ, ਜਿਸ ਸਬੰਧੀ ਡਿਪਟੀ ਕਮਿਸ਼ਨਰ ਮੋਗਾ ਨੂੰ ਵੀ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਘਾਟ ਨੂੰ ਪੂਰਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ’ਚ ਫਿਲਹਾਲ ਕੋਵਿਡ ਸਬੰਧੀ ਨਵੀਆਂ ਪਾਬੰਦੀਆਂ ਲਾਉਣ ਸਬੰਧੀ ਕੋਈ ਫੈਸਲਾ ਨਹੀਂ
ਮੋਗਾ ਦਾ ਨਹੀਂ ਪੂਰੇ ਪੰਜਾਬ ਦਾ ਮਾਮਲਾ : ਵਿਧਾਇਕ ਹਰਜੋਤ ਕਮਲ
ਇਸ ਦੌਰਾਨ ਹੀ ਸੰਪਰਕ ਕਰਨ ’ਤੇ ਹਲਕਾ ਵਿਧਾਇਕ ਡਾ. ਹਰਜੋਤ ਕਮਲ ਨੇ ਕਿਹਾ ਕਿ ਇਹ ਮਾਮਲਾ ਇਕੱਲੇ ਮੋਗਾ ਦਾ ਨਹੀਂ ਸਗੋਂ ਪੂਰੇ ਪੰਜਾਬ ਦਾ ਹੈ, ਜਿਸ ਸਬੰਧੀ ਉਨ੍ਹਾਂ ਫੌਰੀ ਤੌਰ ’ਤੇ ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਾਈਵੇਟ ਹਸਪਤਾਲਾਂ ਵਿਚ ਲੋੜੀਂਦੀ ਆਕਸੀਜਨ ਭੇਜਣ ਲਈ ਪ੍ਰਬੰਧ ਕਰ ਰਹੀ ਹੈ।
ਇਹ ਵੀ ਪੜ੍ਹੋ : ਪਤੀ ਦਾ ਕਤਲ ਕਰਨ ਵਾਲੀ ਪਤਨੀ ਦੋ ਪ੍ਰੇਮੀਆਂ ਸਮੇਤ ਕਾਬੂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਸੂਬੇ 'ਚ ਗੈਰ-ਕਾਨੂੰਨੀ ਖਣਨ ਰੋਕਣ ਲਈ ਕੈਪਟਨ ਹੋਏ ਸਖ਼ਤ, ਦਿੱਤੇ ਇਹ ਹੁਕਮ
NEXT STORY