ਮੋਗਾ (ਕਸ਼ਿਸ਼) : ਸਥਾਨਕ ਕੱਚਾ ਦੋਸਾਂਝ ਰੋਡ ’ਤੇ ਘਰੇਲੂ ਹਿੰਸਾ ਦਾ ਇਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਪਤੀ ਨੇ ਸ਼ਰਾਬ ਪੀਣ ਲਈ ਪੈਸੇ ਨਾ ਮਿਲਣ ’ਤੇ ਆਪਣੀ ਪਤਨੀ ’ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਔਰਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ।
ਜ਼ਖ਼ਮੀ ਔਰਤ ਦੀ ਪਛਾਣ ਮਿੰਨੀ ਚਾਹਲ ਵਜੋਂ ਹੋਈ ਹੈ, ਜੋ ਦੋ ਧੀਆਂ ਦੀ ਮਾਂ ਹੈ। ਉਸ ਨੂੰ 108 ਐਂਬੂਲੈਂਸ ਦੀ ਮਦਦ ਨਾਲ ਮੋਗਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਸਪਤਾਲ ਪ੍ਰਸ਼ਾਸਨ ਨੇ ਮੁੱਢਲਾ ਇਲਾਜ ਦੇਣ ਤੋਂ ਬਾਅਦ ਪੁਲਸ ਨੂੰ ਮਾਮਲੇ ਦੀ ਸੂਚਨਾ ਦੇ ਦਿੱਤੀ ਹੈ। ਮਿੰਨੀ ਚਾਹਲ ਨੇ ਦੱਸਿਆ ਕਿ ਉਸਦਾ ਪਤੀ ਅਕਸਰ ਸ਼ਰਾਬ ਪੀਂਦਾ ਹੈ ਅਤੇ ਉਸ ਤੋਂ ਪੈਸਿਆਂ ਦੀ ਮੰਗ ਕਰਦਾ ਰਹਿੰਦਾ ਹੈ। ਇਸ ਕਾਰਨ ਘਰ ਵਿੱਚ ਲੰਮੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਬੀਤੀ ਸ਼ਾਮ ਜਦੋਂ ਉਹ ਦੁੱਧ ਲੈ ਕੇ ਘਰ ਪਹੁੰਚੀ ਤਾਂ ਉਸਦੇ ਪਤੀ ਨੇ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਸ਼ਰਾਬ ਲਈ ਪੈਸੇ ਮੰਗੇ। ਜਦੋਂ ਉਸ ਨੇ ਪੈਸੇ ਦੇਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਲੋਹੇ ਦੀ ਰਾਡ ਨਾਲ ਉਸ ’ਤੇ ਕਈ ਵਾਰ ਕੀਤੇ।
ਇਸ ਹਮਲੇ ਦੌਰਾਨ ਔਰਤ ਦੀ ਇਕ ਲੱਤ ਦੋ ਥਾਵਾਂ ਤੋਂ ਟੁੱਟ ਗਈ, ਜਦਕਿ ਦੂਜੀ ਲੱਤ ਅਤੇ ਬਾਂਹ ’ਤੇ ਸੱਟਾਂ ਲੱਗੀਆਂ। ਕਿਸੇ ਤਰ੍ਹਾਂ ਆਪਣੇ ਆਪ ਨੂੰ ਬਚਾਉਂਦਿਆਂ ਉਸ ਨੇ 108 ਐਂਬੂਲੈਂਸ ਨੂੰ ਫੋਨ ਕੀਤਾ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ। ਸਿਵਲ ਹਸਪਤਾਲ ਦੇ ਇਮਰਜੈਂਸੀ ਸਟਾਫ ਨੇ ਜ਼ਖ਼ਮੀ ਔਰਤ ਦਾ ਮੁੱਢਲਾ ਇਲਾਜ ਕਰਨ ਤੋਂ ਬਾਅਦ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀ ਪਤੀ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਭਿਆਨਕ ਸੜਕ ਹਾਦਸਾ! ਤੇਜ਼ ਰਫਤਾਰ ਕੰਬਾਈਨ ਨੇ ਵਰ੍ਹਾਇਆ ਕਹਿਰ, ਦੋ ਦੀ ਮੌਤ
NEXT STORY