ਮੋਗਾ (ਅਜ਼ਾਦ) : ਮੋਗਾ ਦੇ ਜੀ.ਟੀ ਰੋਡ ਤੇ ਸਥਿਤ ਪ੍ਰਬੰਧਕੀ ਕੰਪਲੈਕਸ ਦੇ ਉਪਰ ਖਾਲਿਸਤਾਨ ਦਾ ਝੰਡਾ ਲਹਿਰਾਉਣ ਵਾਲੇ ਨੌਜਵਾਨਾਂ ਨੂੰ ਪਨਾਹ ਦੇਣ ਦੇ ਮਾਮਲੇ ਵਿਚ ਕਥਿਤ ਦੋਸ਼ੀ ਜਗਵਿੰਦਰ ਸਿੰਘ ਜੱਗਾ ਨਿਵਾਸੀ ਪਿੰਡ ਪੱਖੜਵੱਡ ਜ਼ਿਲਾ ਲੁਧਿਆਣਾ ਨੂੰ ਕਾਬੂ ਕਰ ਲਿਆ ਗਿਆ ਹੈ। ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਐੱਸ.ਪੀ.ਆਈ ਜਗਤਪ੍ਰੀਤ ਸਿੰਘ ਨੇ ਦੱਸਿਆ ਕਿ 14 ਅਗਸਤ ਦੀ ਸਵੇਰ ਡਿਪਟੀ ਕਮਿਸ਼ਨਰ ਮੋਗਾ ਦੇ ਦਫਤਰ ਦੀ ਛੱਤ ਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਦੇ ਮਾਮਲੇ 'ਚ ਇੰਦਰਜੀਤ ਸਿੰਘ ਅਤੇ ਉਸਦੇ ਸਾਥੀ ਜਸਪਾਲ ਸਿੰਘ ਦੋਨੋਂ ਨਿਵਾਸੀ ਪਿੰਡ ਰੌਲੀ ਨੂੰ ਦਿੱਲੀ ਦੀ ਸਪੈਸ਼ਲ ਬ੍ਰਾਂਚ ਵਲੋਂ ਬੀਤੇ ਦਿਨ ਕਾਬੂ ਕਰ ਲਿਆ ਗਿਆ ਸੀ। ਜਦ ਕਿ ਝੰਡਾ ਲਹਿਰਾਉਣ ਦੀ ਵੀਡੀਓ ਬਣਾਉਣ ਦੇ ਮਾਮਲੇ 'ਚ ਅਕਾਸ਼ਦੀਪ ਸਿੰਘ ਨੂੰ ਪਹਿਲਾਂ ਹੀ ਕਾਬੂ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਪੁਲਸ ਇੰਸਪੈਕਟਰ ਦੀ ਕਰਤੂਤ: ਸਾਬਕਾ ਸੂਬੇਦਾਰ ਦੇ ਘਰ ਦੇ ਬਾਹਰ ਕੈਮਰੇ ਅੱਗੇ ਖੜ੍ਹ ਕਰਦਾ ਹੈ ਗੰਦਾ ਕੰਮ, ਵੇਖੋ ਵੀਡੀਓ
ਐੱਸ.ਪੀ.ਡੀ. ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋਵੇਂ ਕਥਿਤ ਦੋਸ਼ੀਆਂ ਤੋਂ ਕੀਤ ਗਈ ਪੁੱਛ-ਗਿੱਛ ਦੇ ਦੌਰਾਨ ਜਗਵਿੰਦਰ ਸਿੰਘ ਉਰਫ ਜੱਗਾ ਦਾ ਨਾਮ ਸਾਹਮਣੇ ਆਇਆ ਜੋ ਕਥਿਤ ਦੋਸ਼ੀ ਇੰਦਰਜੀਤ ਸਿੰਘ ਦੀ ਭੂਆ ਦਾ ਮੁੰਡਾ ਹੈ। ਉਨ੍ਹਾਂ ਕਿਹਾ ਕਿ ਕਥਿਤ ਦੋਸੀਆਂ ਨੂੰ ਅਮਰੀਕਾ ਤੋਂ 267,64 ਡਾਲਰ (20,22 ਹਜ਼ਾਰ) ਵੀ ਆਏ ਜੋ ਵੈਸਟਰਨ ਯੂਨੀਅਨ ਵਲੋਂ ਆਏ, ਜਿਸ ਨੂੰ ਇੰਦਰਜੀਤ ਸਿੰਘ ਅੰਮ੍ਰਿਤਸਰ ਤੋਂ ਆਪਣੇ ਸਨਾਖ਼ਤੀ ਦਸਤਾਵੇਜ਼ ਦਿਖਾ ਕੇ ਲੈ ਕੇ ਆਇਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਕਥਿਤ ਦੋਸ਼ੀ ਨੇਪਾਲ ਜਾਣਾ ਚਾਹੁੰਦੇ ਸਨ ਅਤੇ ਉਨ੍ਹਾਂ ਨੂੰ ਦਿੱਲੀ 'ਚ ਇਕ ਵਿਅਕਤੀ ਵਲੋਂ ਪੈਸੇ ਵੀ ਦਿੱਤੇ ਗਏ। ਉਨ੍ਹਾਂ ਕਿਹਾ ਕਿ ਉਕਤ ਨੌਜਵਾਨਾਂ ਨੇ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂੰ ਦੇ ਝਾਂਸੇ 'ਚ ਆ ਕੇ ਉਕਤ ਘਟਨਾ ਨੂੰ ਅੰਜ਼ਾਮ ਦਿੱਤਾ। ਪੁਲਸ ਜਾਂਚ ਕਰ ਰਹੀ ਹੈ ਕਿ ਉਕਤ ਮਾਮਲੇ ਵਿਚ ਹੋਰ ਕੌਣ ਕੌਣ ਸ਼ਾਮਲ ਹਨ। ਜਗਵਿੰਦਰ ਸਿੰਘ ਜੱਗਾ ਦਾ 6 ਸਤੰਬਰ ਤੱਕ ਪੁਲਸ ਰਿਮਾਂਡ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਵਾਰਦਾਤ : 15 ਦੇ ਕਰੀਬ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢੇ ਪੁਲਸ ਮੁਲਾਜ਼ਮ
ਸ਼ਰਮਨਾਕ : ਦੁਕਾਨਦਾਰ ਨੇ ਦੁਕਾਨ 'ਚ ਨਾਬਾਲਗ ਕੁੜੀ ਨਾਲ ਕੀਤਾ ਗਲਤ ਕੰਮ
NEXT STORY