ਮੋਗਾ: ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਦੇ ਰਹਿਣ ਵਾਲੇ 47 ਸਾਲਾ ਵਿਅਕਤੀ ਜੀਤ ਸਿੰਘ ਨੂੰ ਜਰਮਨੀ ਦੇ ਹੁਨਾਊ ਵਿਖੇ ਆਪਣੇ 2 ਬੱਚਿਆ ਦੇ ਕਤਲ ਦੇ ਮਾਮਲੇ 'ਚ ਜਰਮਨ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜੀਤ ਸਿੰਘ ਨੂੰ ਆਪਣੇ ਬੱਚਿਆਂ 7 ਸਾਲਾ ਧੀ ਮੁਖਮਣੀ ਅਤੇ ਪੁੱਤਰ ਜਨਤਵੀਰ ਸਿੰਘ ਦੇ ਕਤਲ ਦੇ ਦੋਸ਼ 'ਚ ਜਰਮਨ ਪੁਲਸ ਨੇ ਪੈਰਿਸ (ਫਰਾਂਸ) ਤੋਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਜੀਤ ਸਿੰਘ ਨੇ ਕਥਿਤ ਤੌਰ 'ਤੇ ਆਪਣੀ 7 ਸਾਲਾ ਧੀ ਮੁਖਮਣੀ ਦਾ ਬੇਰਹਿਮੀ ਨਾਲ ਗਲਾ ਵੱਢ ਦਿੱਤਾ ਸੀ ਜਦਕਿ 11 ਸਾਲਾ ਪੁੱਤਰ ਜਨਤਵੀਰ ਸਿੰਘ ਨੂੰ 9ਵੀਂ ਮੰਜ਼ਿਲ ਤੋਂ ਧੱਕਾ ਦੇ ਦਿੱਤਾ ਸੀ। ਧੀ ਦੀ ਤਾਂ ਮੌਕੇ 'ਤੇ ਹੀ ਮੌਤ ਹੋ ਗਈ ਸੀ ਜਦਕਿ ਬੁਰੀ ਤਰ੍ਹਾਂ ਜ਼ਖ਼ਮੀ ਹੋਣ ਕਾਰਨ ਪੁੱਤਰ ਨੂੰ ਹਸਪਤਾਲ ਲਿਜਾਇਆ ਗਿਆ ਸੀ ਪਰ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਉਸ ਨੇ ਵੀ ਦਮ ਤੋੜ ਦਿੱਤਾ ਸੀ। ਹੁਣ ਇਸ ਮਾਮਲੇ ਵਿੱਚ ਜਰਮਨ ਪੁਲਸ ਨੇ ਦੋਸ਼ੀ ਪਿਤਾ ਨੂੰ ਫਰਾਂਸ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਬਠਿੰਡਾ 'ਚ ਕਲਯੁੱਗੀ ਪਿਓ ਦਾ ਕਾਰਾ, 4 ਸਾਲਾ ਧੀ ਦੇ ਸਿਰ 'ਚ ਲੋਹੇ ਦੀ ਰਾਡ ਮਾਰ ਕੀਤਾ ਕਤਲ
ਉਕਤ ਪਰਿਵਾਰ ਨੂੰ ਜਰਮਨੀ ਦੇ ਸ਼ਹਿਰ ਹਨਾਊ ਗਿਆਂ ਨੂੰ 1 ਸਾਲ ਦਾ ਸਮਾਂ ਹੋਇਆ ਹੈ। ਸੂਤਰਾਂ ਮੁਤਾਬਕ ਜੀਤ ਦੇ ਕਿਸੇ ਸਥਾਨਕ ਔਰਤ ਨਾਲ ਨਾਜਾਇਜ਼ ਸੰਬੰਧ ਹੋਣ ਕਾਰਨ ਘਰ 'ਚ ਕਲੇਸ਼ ਰਹਿੰਦਾ ਸੀ । ਇਸ ਦੇ ਚੱਲਦਿਆਂ ਉਸ ਦੀ ਪਤਨੀ ਅਤੇ ਬੱਚੇ ਪਿਛਲੇ ਕੁਝ ਮਹੀਨਿਆਂ ਤੋਂ ਵੱਖ ਰਹਿ ਰਹੇ ਸਨ ਅਤੇ ਦੋਸ਼ੀ ਪਿਤਾ ਨੂੰ ਯੁਵਕ ਭਲਾਈ ਦਫ਼ਤਰ ਦੇ ਕਰਮਚਾਰੀਆਂ ਦੀ ਮੌਜੂਦਗੀ ਵਿੱਚ ਹੀ ਬੱਚਿਆਂ ਨਾਲ ਮਿਲਣ ਦੀ ਆਗਿਆ ਸੀ। ਸੂਤਰਾਂ ਦਾ ਕਹਿਣਾ ਹੈ ਕਿ ਪਰਿਵਾਰਕ ਕਲੇਸ਼ ਵੀ ਇਨ੍ਹਾਂ ਕਤਲਾਂ ਦਾ ਇੱਕ ਸੰਭਾਵੀ ਕਾਰਨ ਹੋ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਅਪਰਾਧ ਕਰਨ ਤੋਂ ਬਾਅਦ ਦੋਸ਼ੀ ਪਿਤਾ ਫਰਾਂਸ ਭੱਜ ਗਿਆ ਸੀ। ਇਸ ਬਾਰੇ ਜਰਮਨ ਪੁਲਸ ਵੱਲੋਂ ਮੋਗਾ ਪੁਲਸ ਨੂੰ ਵੀ ਜਾਣਕਾਰੀ ਦਿੱਤੀ ਗਈ ਸੀ ਕਿ ਜੇਕਰ ਦੋਸ਼ੀ ਭਾਰਤ ਪਰਤਦਾ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇ।
ਇਹ ਵੀ ਪੜ੍ਹੋ : ਬਠਿੰਡਾ ਵਿਖੇ ਹਨੂਮਾਨ ਚਾਲੀਸਾ ਦੀ ਬੇਅਦਬੀ, ਪਾਠ ਅਗਨ ਭੇਟ ਕਰ ਕਿਲੇ ਦੇ ਕੋਲ ਸੁੱਟੇ ਪੰਨੇ
ਜਰਮਨ ਪੁਲਸ ਨੇ ਸਖ਼ਤ ਕਾਰਵਾਈ ਕਰਦਿਆਂ ਦੋਸ਼ੀ ਨੂੰ ਕਤਲ ਕਰਨ ਤੋਂ 3 ਦਿਨ ਬਾਅਦ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਨੂੰ ਫਰਾਂਸ ਤੋਂ ਜਰਮਨ ਲਿਆਂਦਾ ਗਿਆ ਹੈ । ਪੁਲਸ ਕਤਲ ਪਿੱਛੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਦੋਸ਼ੀ ਕੋਲੋਂ ਪੁੱਛਗਿੱਛ ਕਰ ਰਹੀ ਹੈ ।
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
'ਬਿਕਰਮ ਮਜੀਠੀਆ' ਜ਼ਮਾਨਤ ਲਈ ਪੁੱਜੇ ਹਾਈਕੋਰਟ, ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ
NEXT STORY