ਮੋਗਾ (ਵਿਪਨ ਓਂਕਾਰਾ, ਗੋਪੀ ਰਾਊਕੇ): ਮੋਗਾ ਦੇ ਪਿੰਡ ਕੋਕਰੀ ਬੇਨੀਹਾਲ ਵਿਚ ਇਕ ਨਿੱਜੀ ਐਂਬੂਲੈਂਸ ਚਲਾਕ ਕੋਰੋਨਾ ਮਰੀਜ਼ ਨੂੰ ਉਸ ਦੇ ਘਰ ਛੱਡਣ ਗਿਆ ਤਾਂ ਪਰਿਵਾਰ ਵਾਲਿਆਂ ਨੇ ਆਕਸੀਜਨ ਸਿਲੰਡਰ ਚੈੱਕ ਕਰਨ ਲਈ ਕਿਹਾ। ਇਸ ਦੌਰਾਨ ਆਕਸੀਜਨ ਸਿਲੰਡਰ ਫੱਟ ਗਿਆ ਅਤੇ ਐਂਬੂਲੈਂਸ ਡਰਾਈਵਰ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ: ਵਿਧਾਇਕ ਰਾਜਾ ਵੜਿੰਗ ਨੇ ਕੋਰੋਨਾ ਮਰੀਜ਼ਾਂ ਦੀ ਆਰਥਿਕ ਲੁੱਟ ਕਰਨ ਵਾਲੇ ਪ੍ਰਾਈਵੇਟ ਡਾਕਟਰਾਂ ਨੂੰ ਦਿੱਤੀ ਸਖ਼ਤ ਚੇਤਾਵਨੀ
ਹਸਪਤਾਲ ’ਚ ਇਲਾਜ ਦੌਰਾਨ ਡਰਾਈਵਰ ਦੀ ਮੌਤ ਹੋ ਗਈ। ਜਦ ਕਿ ਬਾਕੀ ਦੋ ਗੰਭੀਰ ਜ਼ਖ਼ਮੀ ਅਤੇ ਜੇਰੇ ਇਲਾਜ ਹਨ। ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਉਸ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜਿਆ।
ਇਹ ਵੀ ਪੜ੍ਹੋ: ਕਾਨੂੰਨ ਰੱਦ ਹੋਣ ਤੱਕ ਲੋਕ ਦਿੱਲੀ ਧਰਨੇ ’ਚ ਕਰਨ ਸ਼ਮੂਲੀਅਤ : ਲੱਖਾ ਸਿਧਾਣਾ
ਕੋਰੋਨਾ ਕਾਲ ਦੇ ਭਿਆਨਕ ਦੌਰ 'ਚ ਲੋਕਾਂ ਲਈ ਉਮੀਦ ਬਣੀਆਂ ਸਮਾਜਿਕ ਸੰਸਥਾਵਾਂ
NEXT STORY