ਮੋਗਾ (ਆਜ਼ਾਦ) : ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਅੱਜ ਮੋਗਾ ਜ਼ਿਲ੍ਹੇ ਅੰਦਰ ਐਡੀਸ਼ਨਲ ਡੀਜੀਪੀ ਅੰਦਰੂਨੀ ਸੁਰੱਖਿਆ ਸ਼ਿਵ ਕੁਮਾਰ ਵਰਮਾ ਦੀ ਅਗਵਾਈ ਹੇਠ ਨਸ਼ਿਆਂ ਨਾਲ ਪ੍ਰਭਾਵਿਤ ਵੱਖ-ਵੱਖ ਥਾਵਾਂ ਅਤੇ ਹੋਟ ਸਪੋਟ ਇਲਾਕਿਆਂ ਦੀ ਚੈਕਿੰਗ ਕਰਨ ਲਈ ਵਿਸ਼ੇਸ਼ ਸਰਚ ਮੁਹਿੰਮ ਚਲਾਈ ਗਈ, ਜਿਸ ਵਿਚ ਜ਼ਿਲਾ ਪੁਲਸ ਮੁਖੀ ਅਜੇ ਗਾਂਧੀ ਤੋਂ ਇਲਾਵਾ ਐੱਸ.ਪੀ.ਬਾਲ ਕ੍ਰਿਸ਼ਨ ਸਿੰਗਲਾ, ਐੱਸ.ਪੀ ਸੰਦੀਪ ਵਢੇਰਾ, ਡੀਐੱਸਪੀ ਸਿਟੀ ਰਵਿੰਦਰ ਸਿੰਘ, ਡੀਐੱਸਪੀ ਧਰਮਕੋਟ ਰਮਨਦੀਪ ਸਿੰਘ, ਡੀਐੱਸਪੀ ਨਿਹਾਲ ਸਿੰਘ ਵਾਲਾ ਅਨਵਰ ਅਲੀ, ਡੀਐੱਸਪੀ ਬਾਘਾ ਪੁਰਾਣਾ ਦਲਵੀਰ ਸਿੰਘ ਦੇ ਇਲਾਵਾ ਥਾਣਾ ਫਤਿਹਗੜ੍ਹ ਪੰਜਤੂਰ ਦੇ ਮੁੱਖ ਅਫਸਰ ਇੰਸਪੈਕਟਰ ਇਕਬਾਲ ਹੁਸੈਨ, ਥਾਣਾ ਧਰਮਕੋਟ ਦੇ ਮੁੱਖ ਅਫਸਰ ਇੰਸਪੈਕਟਰ ਜਤਿੰਦਰ ਸਿੰਘ, ਥਾਣਾ ਮਹਿਣਾ ਦੇ ਮੁੱਖ ਅਫਸਰ ਗੁਰਵਿੰਦਰ ਸਿੰਘ ਭੁੱਲਰ, ਥਾਣਾ ਚੜਿੱਕ ਦੇ ਮੁੱਖ ਅਸਫਰ ਗੁਰਪਾਲ ਸਿੰਘ, ਨਾਰਕੋਟਿਕ ਡਰੱਗ ਸੈਲ ਦੇ ਇੰਚਾਰਜ ਪ੍ਰਤਾਪ ਸਿੰਘ, ਥਾਣਾ ਸਦਰ ਮੋਗਾ ਦੇ ਮੁੱਖ ਅਫਸਰ ਗੁਰਸੇਵਕ ਸਿੰਘ, ਥਾਣਾ ਸਿਟੀ ਮੋਗਾ ਦੇ ਮੁੱਖ ਅਫਸਰ ਵਰੁਣ ਕੁਮਾਰ, ਥਾਣਾ ਸਮਾਲਸਰ ਦੇ ਮੁੱਖ ਅਫਸਰ ਜਨਕ ਰਾਜ ਦੇ ਇਲਾਵਾ ਸਹਾਇਕ ਥਾਣੇਦਾਰ ਗੁਰਦੀਪ ਸਿੰਘ, ਸਹਾਇਕ ਥਾਣੇਦਾਰ ਅਜੀਤ ਸਿੰਘ ਰੰਧਾਵਾਂ ਦੇ ਇਲਾਵਾ ਵੱਖ ਵੱਖ ਥਾਣਿਆਂ ਦੇ ਮੁੱਖ ਅਫਸਰ, 240 ਐਨ.ਜੀ.ਓ ਅਤੇ ਈਪੀਓ ਕੁੱਲ 252 ਪੁਲਸ ਕਰਮਚਾਰੀਆਂ ਵੱਲੋਂ ਵੱਖ ਵੱਖ ਟੀਮਾਂ ਦਾ ਗਠਨ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡੀਜੀਪੀ ਸ਼ਿਵ ਕੁਮਾਰ ਵਰਮਾ ਅਤੇ ਐਸਐਸਪੀ ਮੋਗਾ ਅਜੇ ਗਾਂਧੀ ਨੇ ਦੱਸਿਆ ਕਿ ਪੁਲਸ ਦੀਆਂ ਵੱਖ ਵੱਖ ਟੀਮਾਂ ਵੱਲੋਂ ਸਬ ਡਵੀਜ਼ਨ ਧਰਮਕੋਟ ਦੇ ਪਿੰਡ ਨੂਰਪੁਰ ਹਕੀਮਾ, ਸਬ ਡਵੀਜ਼ਨ ਮੋਗਾ ਦੇ ਪਿੰਡ ਬੁੱਕਣਵਾਲਾ, ਸਾਧਾਂਵਾਲੀ ਬਸਤੀ ਅਤੇ ਐਮਪੀ ਬਸਤੀ ਮੋਗਾ ਵਿਚ ਚੈਕਿੰਗ ਕੀਤੀ ਗਈ ਅਤੇ ਕਈ ਸ਼ੱਕੀ ਘਰਾਂ ਦੀਆਂ ਤਲਾਸ਼ੀਆਂ ਵੀ ਲਈਆਂ ਗਈਆਂ ਅਤੇ ਚੈਕਿੰਗ ਦੌਰਾਨ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਚੈਕਿਗ ਦਾ ਮੁੱਖ ਮਕਸਦ ਨਸ਼ਾ ਸਮੱਗਲਰਾਂ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨਾ ਹੈ ਤਾਂਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਰਚ ਅਪਰੇਸ਼ਨ ਦੌਰਾਨ 85 ਸ਼ੱਕੀ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ ਗਈ, 40 ਗ੍ਰਾਮ ਹੈਰੋਇਨ ਦੇ ਇਲਾਵਾ 140 ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ ਅਤੇ ਪੰਜ ਸ਼ੱਕੀ ਵ੍ਹੀਕਲਾਂ ਨੂੰ ਕਬਜ਼ੇ ਵਿਚ ਲਿਆ ਗਿਆ। ਉਨ੍ਹਾਂ ਇਸ ਮੁਹਿੰਮ ਵਿਚ ਸ਼ਾਮਲ ਮੁਲਾਜ਼ਮਾਂ ਵੱਲੋਂ ਕੀਤੇ ਗਏ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮੁਹਿੰਮ ਦੌਰਾਨ ਸਾਰੇ ਪੁਲਸ ਮੁਲਾਜਮਾਂ ਵੱਲੋਂ ਅਮਨ ਕਾਨੂੰਨ ਨੂੰ ਬਣਾਈ ਰੱਖਿਆ ਅਤੇ ਕਿਸੇ ਨਾਲ ਵੀ ਕੋਈ ਵਧੀਕੀ ਜਾਂ ਧੱਕਾ ਨਹੀਂ ਕੀਤਾ ਗਿਆ। ਉਕਤ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਨਸ਼ਾ ਵੇਚਣ ਜਾਂ ਖਰੀਦਣ ਲਈ ਆਉਂਦਾ ਹੈ ਤਾਂ ਇਸ ਸਬੰਧ ਵਿਚ ਤੁਰੰਤ ਪੁਲਸ ਕੰਟਰੋਲ ਰੂਮ ਮੋਗਾ ਨੂੰ ਸੂਚਿਤ ਕੀਤਾ ਜਾਵੇ।
ਪੁਲਸ ਵੱਲੋਂ ਉਨ੍ਹਾਂ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਵਿਅਕਤੀ ਜਾਂ ਕੋਈ ਨੌਜਵਾਨ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਪੁਲਸ ਵੱਲੋਂ ਉਸਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਤਾਂ ਕਿ ਨਸ਼ਿਆਂ ਦਾ ਖਾਤਮਾ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸਰਚ ਮੁਹਿੰਮ ਦੌਰਾਨ ਜਿਨ੍ਹਾਂ ਵੀ ਇਲਾਕਿਆਂ ਵਿਚ ਉਕਤ ਮੁਹਿੰਮ ਚਲਾਈ ਗਈ ਉਨ੍ਹਾਂ ਇਲਾਕਿਆਂ ਵਿਚ ਰਹਿਣ ਵਾਲੇ ਵਿਅਕਤੀਆਂ ਅਤੇ ਔਰਤਾਂ ਵੱਲੋਂ ਨਸ਼ਿਆਂ ਵਿਰੁੱਧ ਪੁਲਸ ਨੂੰ ਪੂਰਾ ਸਹਿਯੋਗ ਕਰਨ ਦੇ ਲਈ ਕਿਹਾ।
ਪੰਜਾਬ 'ਚ ਚੱਲੀਆਂ ਫ਼ਿਲਮੀ ਸਟਾਈਲ 'ਚ ਗੋਲ਼ੀਆਂ! ਪੁਲਸ ਨੂੰ ਵੇਖ ਨੌਜਵਾਨ ਨੇ ਭਜਾਈ ਕਾਰ, ਫਿਰ ਵੀਡੀਓ ਬਣਾ...
NEXT STORY