ਮੋਗਾ (ਆਜ਼ਾਦ) : ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ 23 ਮਈ ਤੋਂ ਲੈ ਕੇ 5 ਜੂਨ ਤੱਕ ਵੱਖ-ਵੱਖ ਮਾਮਲਿਆਂ ਵਿਚ 78 ਵਿਅਕਤੀਆਂ ਨੂੰ ਕਾਬੂ ਕਰਕੇ 64 ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 1.650 ਗ੍ਰਾਮ ਹੈਰੋਇਨ, 1.500 ਗ੍ਰਾਮ ਅਫੀਮ, 627 ਨਸ਼ੀਲੀਅਂ ਗੋਲੀਆਂ, 41,400 ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ 6 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 393.000 ਲਿਟਰ ਠੇਕਾ ਸ਼ਰਾਬ ਅਤੇ 7500 ਲਿਟਰ ਨਾਜਾਇਜ਼ ਸ਼ਰਾਬ ਅਤੇ 330.000 ਲਿਟਰ ਲਾਹਣ ਅਤੇ ਇਕ ਚਾਲੂ ਭੱਠੀ ਬਰਾਮਦ ਕੀਤੀ ਗਈ।
ਜ਼ਿਲ੍ਹਾ ਪੁਲਸ ਮੁਖੀ ਨੇ ਕਿਹਾ ਕਿ ਮਾੜੇ ਅਨਸਰਾਂ ਖ਼ਿਲਾਫ ਕਾਰਵਾਈ ਕਰਦਿਆਂ 3 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇਕ ਪਿਸਤੌਲ, ਇਕ ਮੈਗਜ਼ੀਨ, ਦੋ ਕਾਰਤੂਸ ਬਰਾਮਦ ਕੀਤੇ ਗਏ। ਇਸੇ ਤਰ੍ਹਾਂ 4 ਭਗੌੜਿਆਂ ਨੂੰ ਕਾਬੂ ਕੀਤਾ ਅਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 3 ਵਿਅਕਤੀਆਂ ਨੂੰ ਕਾਬੂ ਕਰਕੇ ਇਕ ਸਵਿਫਟ ਕਾਰ ਦੀ ਬੈਟਰੀ, ਦੋ ਮੋਟਰਸਾਈਕਲ ਅਤੇ 4000 ਰੁਪਏ ਦੀ ਨਗਦੀ ਬਰਾਮਦ ਕੀਤੀ। ਉਨ੍ਹਾਂ ਕਿਹਾ ਕਿ ਇਸੇ ਦੌਰਾਨ 105 ਸੈਮੀਨਾਰ/ਮੀਟਿੰਗਾਂ ਕਰ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਗਿਆ।
ਆਸਟ੍ਰੇਲੀਆ ਤੋਂ ਪੰਜਾਬ ਆਏ NRI ਦਾ ਕਤਲ, ਭਰਾ ਨੇ ਹੀ ਦਿੱਤਾ ਵਾਰਦਾਤ ਨੂੰ ਅੰਜਾਮ
NEXT STORY