ਮੋਗਾ (ਆਜ਼ਾਦ) : ਮੋਗਾ ਪੁਲਸ ਵੱਲੋਂ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਚਲਾਈ ਮੁਹਿੰਮ ਦੇ ਤਹਿਤ ਸੀ.ਆਈ.ਏ. ਸਟਾਫ ਬਾਘਾਪੁਰਾਣਾ ਵੱਲੋਂ ਪੰਜਾਬ ਪੁਲਸ ਦੇ ਇਕ ਸਿਪਾਹੀ ਨੂੰ ਕਾਬੂ ਕਰਕੇ ਉਸ ਕੋਲੋਂ ਭਾਰੀ ਮਾਤਰਾ ’ਚ ਹੈਰੋਇਨ ਅਤੇ ਰਿਵਾਲਵਰ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਸ ਮੁਖੀ ਸੁਰਿੰਦਰਜੀਤ ਸਿੰਘ ਮੰਡ ਨੇ ਦੱਸਿਆ ਜਦੋਂ ਸੀ.ਆਈ.ਏ. ਸਟਾਫ ਬਾਘਾ ਪੁਰਾਣਾ ਦੇ ਮੁੱਖ ਅਫਸਰ ਇੰਸਪੈਕਟਰ ਤਰਲੋਚਨ ਸਿੰਘ ਪੁਲਸ ਪਾਰਟੀ ਸਹਿਤ ਇਲਾਕੇ ’ਚ ਗਸ਼ਤ ਕਰਦੇ ਹੋਏ ਡਗਰੂ ਰੇਲਵੇ ਫਾਟਕਾਂ ਦੇ ਕੋਲ ਜਾ ਰਹੇ ਸੀ। ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਪੰਜਾਬ ਪੁਲਸ ਵਿਚ ਤਾਇਨਾਤ ਸਿਪਾਹੀ ਵਿਕਾਸ ਨਿਵਾਸੀ ਪਿੰਡ ਖਿਲਚੀ ਕਦੀਮ (ਫਿਰੋਜ਼ਪੁਰ), ਜੋ ਪਿਛਲੇ ਦੋ ਸਾਲਾਂ ਤੋਂ ਥਾਣਾ ਕੁਲਗੜ੍ਹੀ (ਫਿਰੋਜ਼ਪੁਰ) ਵਿਚ ਤਾਇਨਾਤ ਹੈ, ਹੈਰੋਇਨ ਸਮੱਗਲਿੰਗ ਦਾ ਧੰਦਾ ਕਰਦਾ ਆ ਰਿਹਾ ਹੈ। ਅੱਜ ਵੀ ਉਹ ਫਿਰੋਜ਼ਪੁਰ ਤੋਂ ਮੋਗਾ ਵੱਲ ਆਪਣੀ ਕਾਰ ’ਤੇ ਹੈਰੋਇਨ ਸਪਲਾਈ ਕਰਨ ਆ ਰਿਹਾ ਹੈ।
ਇਹ ਵੀ ਪੜ੍ਹੋ : ਪਹਿਲਾਂ ਫੇਸਬੁੱਕ ’ਤੇ ਲਾਈਵ ਹੋ ਕੇ ਦਿੱਤੀ ਧਮਕੀ, ਫਿਰ ਸ਼ਰੇਆਮ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ
ਇਸ ’ਤੇ ਫਿਰੋਜ਼ਪੁਰ ਜੀ. ਟੀ. ਰੋਡ ’ਤੇ ਪੁਲਸ ਪਾਰਟੀ ਨੇ ਨਾਕਾਬੰਦੀ ਦੌਰਾਨ ਕਥਿਤ ਦੋਸ਼ੀ ਵਿਕਾਸ ਨੂੰ ਉਸ ਦੀ ਕਾਰ ਸਹਿਤ ਰੋਕਿਆ। ਤਲਾਸ਼ੀ ਲੈਣ ’ਤੇ ਉਸ ਕੋਲੋਂ 100 ਗ੍ਰਾਮ ਹੈਰੋਇਨ ਅਤੇ ਇਕ 32 ਬੋਰ ਲਾਇਸੈਂਸੀ ਰਿਵਾਲਵਰ ਬਰਾਮਦ ਹੋਇਆ। ਜਿਸ ਨੂੰ ਪੁਲਸ ਪਾਰਟੀ ਨੇ ਤੁਰੰਤ ਆਪਣੀ ਹਿਰਾਸਤ ਵਿਚ ਲੈ ਲਿਆ। ਜਿਸ ਦੇ ਖ਼ਿਲਾਫ਼ ਥਾਣਾ ਸਦਰ ਮੋਗਾ ਵਿਚ ਐੱਨ.ਡੀ.ਪੀ.ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰ ਕੇ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਵੱਲੋਂ ਉਸ ਦਾ 2 ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ।
ਇਹ ਵੀ ਪੜ੍ਹੋ : ਫਿਰੋਜ਼ਪੁਰ ’ਚ ਵਿਆਹ ਵਾਲੇ ਘਰ ਪਿਆ ਚੀਕ-ਚਿਹਾੜਾ, ਡੀ. ਜੇ. ’ਤੇ ਚੱਲੀਆਂ ਗੋਲ਼ੀਆਂ ਦੌਰਾਨ ਇਕ ਦੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਗੋਰਾਇਆ: ਕਾਂਗਰਸੀ ਕੌਂਸਲਰ ਦੇ ਭਤੀਜੇ ਨੇ ਮੁਹੱਲੇ 'ਚ ਕਰਵਾਈ 'ਲਵ ਮੈਰਿਜ', ਭੜਕੇ ਲੋਕਾਂ ਨੇ ਜਾਰੀ ਕੀਤਾ ਇਹ ਫ਼ਰਮਾਨ
NEXT STORY