ਮੋਗਾ (ਗੋਪੀ ਰਾਊਕੇ) - ਸਿਹਤ ਵਿਭਾਗ ਵੱਲੋਂ ਸਰਕਾਰੀ ਹਸਪਤਾਲਾਂ ’ਚ ਆਮ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਕਈ ਦਾਅਵੇ ਕੀਤੇ ਜਾਂਦੇ ਹਨ। ਅਜਿਹੇ ਹੀ ਦਾਅਵੇ ਮੋਗਾ ਦੇ ਸਿਵਲ ਹਸਪਤਾਲ ’ਚ ਉਸ ਸਮੇਂ ਕਿਸੇ ਦੀ ਮੌਤ ਦਾ ਕਾਰਨ ਬਣ ਗਏ, ਜਦੋਂ ਦਰਦ ਨਾਲ ਤੜਫਦੀ ਇਕ ਗਰਭਵਤੀ ਦਾ ਸਮੇਂ ਸਿਰ ਇਲਾਜ ਨਾ ਹੋਣ ਕਰਕੇ ਬੱਚੇ ਸਣੇ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ। ਜੱਚਾ-ਬੱਚਾ ਦੀ ਮੌਤ ਹੋ ਜਾਣ ’ਤੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ’ਚ ਰੋਸ ਦੀ ਲਹਿਰ ਪੈਦਾ ਹੋ ਗਈ ਹੈ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਸਿਵਲ ਹਸਪਤਾਲ ਦੇ ਡਾਕਟਰਾਂ ਦੀ ਕਥਿਤ ਅਣਗਹਿਲੀ ਕਾਰਨ ’ਜੱਚਾ-ਬੱਚਾ’ ਦੀ ਮੌਤ ਹੋਈ ਹੈ। ਜੇਕਰ ਇਸ ਮਾਮਲੇ ਦੀ ਉੱਚ ਪੱਧਰੀ ਪੜ੍ਹਤਾਲ ਕੀਤੀ ਜਾਵੇ ਤਾਂ ਮਾਮਲੇ ਦੀ ਸਚਾਈ ਸਾਹਮਣੇ ਆ ਸਕਦੀ ਹੈ।
ਪੜ੍ਹੋ ਇਹ ਵੀ ਖ਼ਬਰ - ਹੈੱਡ ਗ੍ਰੰਥੀ ਦੇ ਪੁੱਤ ਦੇ ਖੁਦਕੁਸ਼ੀ ਮਾਮਲੇ ’ਚ ਆਇਆ ਨਵਾਂ ਮੋੜ, ਪੁਲਸ ਹੱਥ ਲੱਗੀ ਮ੍ਰਿਤਕ ਦੀ ਡਾਇਰੀ ਤੇ ਸੁਸਾਈਡ ਨੋਟ
ਮ੍ਰਿਤਕ ਰਜਨੀ ਕੌਰ ਦੀ ਮੌਤ ਹੋ ਜਾਣ ’ਤੇ ਭੁੱਬਾ ਮਾਰ ਰੋਦਿਆਂ ਮ੍ਰਿਤਕਾਂ ਦੀ ਮਾਤਾ ਨੇ ਦੱਸਿਆ ਕਿ ਉਹ ਆਪਣੀ ਕੁੜੀ ਨੂੰ ਡਲਿਵਰੀ ਲਈ ਬਾਘਾਪੁਰਾਣਾ ਤੋਂ ਮੋਗਾ ਦੇ ਸਿਵਲ ਹਸਪਤਾਲ ’ਚ ਲਿਆਏ ਸਨ। ਜਦੋਂ ਰਜਨੀ ਦੀ ਹਾਲਾਤ ਗੰਭੀਰ ਬਣ ਗਈ ਤਾਂ ਉਸ ਦੇ ਕਰਵਾਏ ਟੈਸਟਾਂ ਮਗਰੋਂ ਸਿਹਤ ਮਹਿਕਮੇ ਦੀਆਂ ਮਹਿਲਾ ਕਰਮਚਾਰੀਆਂ ਨੇ ਕਿਹਾ ਕਿ ਕੁੜੀ ਦੇ ਢਿੱਡ ਅੰਦਰ ਪੱਲ ਰਹੇ ਬੱਚੇ ਦੀ ਦਿਲ ਦੀ ਧੜਕਨ ਨਹੀਂ ਹੈ ਅਤੇ ਉਸ ਦੀ ਮੌਤ ਹੋ ਚੁੱਕੀ ਹੈ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : ਵਿਦੇਸ਼ੋਂ ਆਏ ਵਿਅਕਤੀ ਨੇ ਸਾਬਕਾ ਫੌਜੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ (ਤਸਵੀਰਾਂ)
ਉਨ੍ਹਾਂ ਦੱਸਿਆ ਕਿ ਅਸੀਂ ਵਿਭਾਗ ਦੇ ਅਧਿਕਾਰੀਆਂ ਦੇ ‘ਹਾੜੇ’ ਕੱਢੇ ਕਿ ਜੇਕਰ ਬੱਚਾ ਮੌਤ ਦੇ ਮੂੰਹ ਚੱਲੇ ਗਿਆ ਹੈ ਤਾਂ ਉਹ ਇਸ ਦੀ ਕੁੜੀ ਨੂੰ ਜ਼ਰੂਰ ਬਚਾ ਲੈਣ। ਸਿਹਤ ਮਹਿਕਮੇ ਦੇ ਮੁਲਾਜ਼ਮਾਂ ਨੇ ਕਿਹਾ ਕਿ ਕੁੜੀ ਦੇ ਢਿੱਡ ਅੰਦਰੋ ਮ੍ਰਿਤਕ ਬੱਚੇ ਨੂੰ ਨਾਰਮਲ ਡਲਿਵਰੀ ਨਾਲ ਕੱਢ ਦਿੱਤਾ ਜਾਵੇਗਾ ਤੇ ਕੁੜੀ ਨੂੰ ਕੋਈ ਦਿੱਕਤ ਪੇਸ਼ ਨਹੀਂ ਆਵੇਗੀ।
ਪੜ੍ਹੋ ਇਹ ਵੀ ਖ਼ਬਰ - ਮਾਮਲਾ 2 ਭੈਣਾਂ ਦੇ ਹੋਏ ਕਤਲ ਦਾ : ਸੰਸਕਾਰ ਨਾ ਕਰਨ ’ਤੇ ਅੜ੍ਹਿਆ ਪਰਿਵਾਰ, ਰੱਖੀਆਂ ਇਹ ਮੰਗਾਂ
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦੋਂ ਕੁੜੀ ਦੀ ਹਾਲਾਤ ਹੋਰ ਵਿਗੜ ਗਈ ਤਾਂ ਅਸੀਂ ਵਿਭਾਗ ਦੀਆਂ ਮਹਿਲਾ ਮੁਲਾਜ਼ਮਾਂ ਅੱਗੇ ਬਹੁਤ ਮਿੰਨਤਾਂ ਤਰਲੇ ਕੀਤੇ ਕਿ ਉਹ ਤੁਰੰਤ ਡਲਿਵਰੀ ਕਰਨ। ਉਨ੍ਹਾਂ ਦੀ ਕਿਸੇ ਨੇ ਇਕ ਨਹੀਂ ਸੁਣੀ, ਜਿਸ ਕਰਕੇ ਉਨ੍ਹਾਂ ਦੀ ਕੁੜੀ ਬੇਹੋਸ਼ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਜੇਕਰ ਕੁੜੀ ਦੀ ਹਾਲਤ ਖ਼ਰਾਬ ਹੋਣ ਵੇਲੇ ਡਲਿਵਰੀ ਕੀਤੀ ਜਾਂਦੀ ਤਾਂ ਕੁੜੀ ਨੂੰ ਮੌਤ ਦੇ ਮੂੰਹ ਤੋਂ ਬਚਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿਹਤ ਮਹਿਕਮੇ ਦੀ ਕਥਿਤ ਲਾਹਪ੍ਰਵਾਹੀ ਕਰਕੇ ਕੁੜੀ ਦੀ ਮੌਤ ਹੋਈ ਹੈ।
ਪੜ੍ਹੋ ਇਹ ਵੀ ਖਬਰ - ਸੁਖਪਾਲ ਖਹਿਰਾ ਦਾ ਕਾਂਗਰਸ ’ਚ ਮੁੜ ਸ਼ਾਮਲ ਹੋਣਾ ਤੈਅ, ਰਸਮੀ ਐਲਾਨ ਕਿਸੇ ਸਮੇਂ ਵੀ ਸੰਭਵ
ਕੀ ਹੈ ਸਿਹਤ ਮਹਿਕਮੇ ਦਾ ਪੱਖ
ਇਸ ਮਾਮਲੇ ਸਬੰਧੀ ਜਦੋਂ ਸਰਕਾਰੀ ਸਿਵਲ ਹਸਪਤਾਲ ਵਿਖੇ ਡਿਊਟੀ ’ਤੇ ਤਾਇਨਾਤ ਮਹਿਲਾ ਮੁਲਾਜ਼ਮ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਕੋਈ ਕੁਤਾਹੀ ਨਹੀਂ ਵਰਤੀ ਗਈ। ਕੁੜੀ ਦੇ ਢਿੱਡ ਅੰਦਰ ਪਹਿਲਾਂ ਹੀ ਬੱਚੇ ਦੀ ਮੌਤ ਹੋ ਗਈ ਸੀ, ਜਿਸਨੂੰ ਨਾਰਮਲ ਡਲਿਵਰੀ ਜ਼ਰੂਰੀ ਸੀ ਪਰ ਅਚਾਨਕ ਹਾਲਾਤ ਖ਼ਰਾਬ ਹੋਣ ਕਰਕੇ ਕੁੜੀ ਦੀ ਮੌਤ ਹੋ ਗਈ। ਇਸ ’ਚ ਵਿਭਾਗ ਦਾ ਕੋਈ ਕਸੂਰ ਨਹੀਂ। ਉਨ੍ਹਾਂ ਕਿਹਾ ਕਿ ਕੁੜੀ ਦੀ ਸਿਹਤ ਵਿਗੜਨ ਸਬੰਧੀ ਪਹਿਲਾਂ ਹੀ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਸੀ।
ਪੜ੍ਹੋ ਇਹ ਵੀ ਖਬਰ - ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੇ ਕਈ ਵਿਧਾਇਕਾਂ ਦੀਆਂ ਕੱਟੀਆਂ ਜਾਣਗੀਆਂ ਟਿਕਟਾਂ, ਨਵੇਂ ਚਿਹਰੇ ਹੋਣਗੇ ਸ਼ਾਮਲ
ਸਮਾਰਟ ਵਿਲੇਜ ਯੋਜਨਾ ’ਚ ਮਹਾਨਗਰ ਜਲੰਧਰ ਬਣਿਆ ਨੰਬਰ ਵਨ
NEXT STORY