ਮੋਗਾ (ਕਸ਼ਿਸ਼): ਸਹੁਰਿਆਂ ਤੋਂ ਤੰਗ ਆ ਕੇ ਆਕਾਸ਼ਦੀਪ ਨਾਂ ਦੇ ਨੌਜਵਾਨ ਵੱਲੋਂ ਜਹਿਰੀਲੀ ਦਵਾਈ ਪੀ ਕੇ ਜੀਵਨ ਲੀਲਾ ਸਮਾਪਤ ਕਰ ਲਈ ਗਈ। ਅੱਜ ਪਰਿਵਾਰ ਵੱਲੋਂ ਮੋਗਾ ਕੋਟਕਪੂਰਾ ਮੇਨ ਹਾਈਵੇਅ 'ਤੇ ਧਰਨਾ ਲਗਾ ਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ।
ਮੀਡੀਆ ਨੂੰ ਜਾਣਕਾਰੀ ਸਾਂਝੀ ਕਰਦਿਆਂ ਮ੍ਰਿਤਕ ਦੇ ਪਿਤਾ ਗੁਰਦੇਵ ਸਿੰਘ ਨੇ ਦੱਸਿਆ ਕਿ ਉਸ ਦੇ ਮੁੰਡੇ ਆਕਾਸ਼ਦੀਪ ਸਿੰਘ ਦਾ ਤਕਰੀਬਨ ਇਕ ਸਾਲ ਪਹਿਲਾਂ ਪਾਇਲ ਨਾਂ ਦੀ ਕੁੜੀ ਨਾਲ ਵਿਆਹ ਹੋਇਆ ਸੀ ਅਤੇ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਸ ਦੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ ਅਤੇ ਉਸ ਨੂੰ ਸਾਡੇ ਪਰਿਵਾਰ ਤੋਂ ਅਲੱਗ ਰਹਿਣ ਲਈ ਦਬਾਅ ਬਣਾਇਆ ਜਾਂਦਾ ਸੀ, ਜਿਸ ਤੋਂ ਪਰੇਸ਼ਾਨ ਹੋ ਕੇ ਬੀਤੀ 17 ਤਾਰੀਖ਼ ਨੂੰ ਆਕਾਸ਼ਦੀਪ ਨੇ ਜਹਰੀਲੀ ਦਵਾਈ ਖਾ ਲਈ ਅਤੇ ਲਗਭਗ 20 ਦਿਨ ਦੇ ਕਰੀਬ ਇਲਾਜ ਚੱਲਣ ਤੋਂ ਬਾਅਦ ਬਠਿੰਡਾ ਦੇ ਇਕ ਹਸਪਤਾਲ ਵਿਚ ਉਸ ਨੇ ਦਮ ਤੋੜ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਮੋਗਾ ਕੋਟਕਪੂਰਾ ਮੇਨ ਹਾਈਵੇਅ 'ਤੇ ਧਰਨਾ ਲਗਾ ਕੇ ਉਨ੍ਹਾਂ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਰੱਖੀ ਗਈ, ਜਿਨ੍ਹਾਂ ਤੋਂ ਤੰਗ ਆ ਕੇ ਸਾਡੇ ਬੇਟੇ ਵੱਲੋਂ ਆਪਣੇ ਜੀਵਨ ਲੀਲਾ ਸਮਾਪਤ ਕੀਤੀ ਗਈ। ਉਨ੍ਹਾਂ ਕਿਹਾ ਕਿ ਅਸੀਂ ਇਹ ਧਰਨਾ ਓਨਾ ਚਿਰ ਨਹੀਂ ਚੱਕਾਂਗੇ, ਜਿੰਨਾ ਚਿਰ ਮ੍ਰਿਤਕ ਦੀ ਪਤਨੀ ਸਮੇਤ ਪੰਜੇ ਲੋਕ ਗ੍ਰਿਫ਼ਤਾਰ ਨਹੀਂ ਕੀਤੇ ਜਾਂਦੇ।
ਉੱਧਰ ਡੀ.ਐੱਸ.ਪੀ. ਸਿਟੀ ਗੁਰਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਆਕਾਸ਼ ਦੀ ਵੱਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਆਤਮ ਹੱਤਿਆ ਕਰ ਲਈ ਗਈ ਸੀ ਜਿਸ ਤੋਂ ਬਾਅਦ ਮ੍ਰਿਤਕ ਵਿਅਕਤੀ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੇ ਮ੍ਰਿਤਕ ਦੀ ਪਤਨੀ ਸਮੇਤ ਪੰਜ ਲੋਕਾਂ ਤੇ ਮਾਮਲਾ ਦਰਜ ਕਰ ਲਿਆ ਗਿਆ। ਉਨ੍ਹਾਂ ਵਿਚੋਂ ਮ੍ਰਿਤਕ ਦੀ ਘਰਵਾਲੀ ਪਾਇਲ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਬਾਕੀ ਦੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਸਾਡੀਆਂ ਪੁਲਸ ਪਾਰਟੀਆਂ ਛਾਪੇਮਾਰੀ ਕਰ ਰਹੀਆਂ ਅਤੇ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਦੁਕਾਨਦਾਰ ਦੇ ਕਾਤਲਾਂ ਤੱਕ ਪਹੁੰਚਣ ਲਈ ਪੁਲਸ ਖੰਗਾਲ ਰਹੀ ਸੀ.ਸੀ.ਟੀ.ਵੀ. ਫੁੱਟੇਜ
NEXT STORY