ਮੋਗਾ (ਆਜ਼ਾਦ) : ਬਾਘਾ ਪੁਰਾਣਾ ਸਬ ਡਵੀਜ਼ਨ ਦੇ ਡੀ. ਐੱਸ. ਪੀ. ਦਲਵੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਪੱਤੋ ਹੀਰਾ ਸਿੰਘ ਦੇ ਸਰਪੰਚ ਹਰਵਿੰਦਰ ਸਿੰਘ ਹੈਪੀ ਦੇ ਕਤਲ ਮਾਮਲੇ ’ਚ ਪੁਲਸ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਵਾਰਦਾਤ ਸਮੇਂ ਵਰਤੀ ਗਈ ਫਾਰਚੂਨਰ ਗੱਡੀ ਪਿੰਡ ਕੋਟ ਮਾਨਾਂ ਸਿੱਧਵਾਂ ਬੇਟ ਕੋਲੋਂ ਬਰਾਮਦ ਹੋ ਗਈ।
ਉਨ੍ਹਾਂ ਕਿਹਾ ਕਿ ਉਕਤ ਮਾਮਲੇ ਵਿਚ ਮਨਪ੍ਰੀਤ ਸਿੰਘ ਬਬਲੂ ਨਿਵਾਸੀ ਪਿੰਡ ਜੈਮਲਵਾਲਾ ਸਮੇਤ ਉਸ ਦੇ ਸਾਥੀਆਂ ਦੀ ਪਛਾਣ ਕਰ ਲਈ ਗਈ ਹੈ, ਜਿਨ੍ਹਾਂ ਨੂੰ ਕਾਬੂ ਕਰਨ ਲਈ ਪੁਲਸ ਦੀਆਂ ਵੱਖ-ਵੱਖ ਟੀਮਾਂ ਉਨ੍ਹਾਂ ਦੇ ਲੁਕਣ ਵਾਲੇ ਸ਼ੱਕੀ ਠਿਕਾਣਿਆਂ ’ਤੇ ਛਾਪੇਮਾਰੀ ਕਰ ਰਹੀਆਂ ਹਨ, ਜਿਨ੍ਹਾਂ ਦੇ ਜਲਦੀ ਕਾਬੂ ਆ ਜਾਣ ਦੀ ਸੰਭਾਵਨਾ ਹੈ।
ਗਨੀਵ ਕੌਰ ਮਜੀਠੀਆ ਦਾ CM ਮਾਨ ਖ਼ਿਲਾਫ਼ ਵੱਡਾ ਬਿਆਨ, ਔਰਤਾਂ ਖ਼ਿਲਾਫ਼ ਟਿੱਪਣੀ ਨੂੰ ਲੈ ਕੇ...
NEXT STORY