ਨਿਹਾਲ ਸਿੰਘ ਵਾਲਾ (ਗੋਪੀ) : ਮੋਗਾ ਜ਼ਿਲ੍ਹੇ ਦੇ ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਣੂੰਕੇ ਵਿਖੇ ਬੁੱਧਵਾਰ ਦੀ ਅੱਧੀ ਰਾਤ ਨੂੰ 12 ਵਜੇ ਦੇ ਕਰੀਬ ਅਣਪਛਾਤੇ ਵਿਅਕਤੀਆਂ ਵਲੋਂ ਚੌਂਕ 'ਚ ਖੜੀ ਸਕਾਰਪੀਓ ਗੱਡੀ ਨੂੰ ਅੱਗ ਲਗਾ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਗੱਡੀ ਨੂੰ ਅੱਗ ਲੱਗਣ ਦਾ ਪਤਾ ਲੱਗਦੇ ਸਾਰ ਲੋਕਾਂ ’ਚ ਦਹਿਸ਼ਤ ਫੈਲ ਗਈ ਕਿ ਰਾਤ ਦੇ ਸਮੇਂ ਗੱਡੀ ਨੂੰ ਅੱਗ ਕੌਣ ਲੱਗਾ ਗਿਆ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਖ਼ੌਫਨਾਕ ਵਾਰਦਾਤ : ਪੈਸੇ ਦੇਣ ਤੋਂ ਮਨ੍ਹਾਂ ਕਰਨ ’ਤੇ ਸਿਰੀ ਸਾਹਿਬ ਨਾਲ ਕੀਤਾ ਬਜ਼ੁਰਗ ਦਾ ਕਤਲ
ਮਿਲੀ ਜਾਣਕਾਰੀ ਅਨੁਸਾਰ ਜਿਸ ਵਿਅਕਤੀ ਦੀ ਗੱਡੀ ਨੂੰ ਅੱਗ ਲਾਈ ਗਈ ਹੈ, ਉਹ ਪਿੰਡ ਮਾਣੂੰਕੇ ਵਿਖੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਆਇਆ ਸੀ। ਅੱਗ ਕਾਰਨ ਗੱਡੀ ਸੜ ਕੇ ਸੁਆਹ ਹੋ ਗਈ, ਜਦਕਿ ਕੋਈ ਹੋਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਮੌਕੇ ’ਤੇ ਪਹੁੰਚ ਗਈ, ਜਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਮਨੀ ਸ਼ੂਟਰ ਨੇ ਫੇਸਬੁੱਕ ’ਤੇ ਐੱਸ. ਐੱਸ. ਪੀ. ਚਹਿਲ ਨੂੰ ਦਿੱਤੀ ਧਮਕੀ
ਅੱਜ ਤੋਂ ਸਰਕਾਰੀ ਡਿਸਪੈਂਸਰੀਆਂ ’ਚ ਵੀ ਮੁਫ਼ਤ ਲੱਗੇਗੀ 'ਕੋਰੋਨਾ ਵੈਕਸੀਨ'
NEXT STORY