ਮੋਗਾ (ਸੰਜੀਵ) - ਸਰਕਾਰੀ ਹਸਪਤਾਲ ਤੋਂ ਦਵਾਈ ਲੈ ਘਰ ਗਈ 7 ਮਹੀਨੇ ਦੀ ਗਰਭਵਤੀ ਮਹਿਲਾ ਦੀ ਭੇਤਭਰੇ ਹਲਾਤ ’ਚ ਮੌਤ ਹੋ ਜਾਣ ਦਾ ਸਦਮਾ ਨਾ ਸਹਾਰਦੇ ਹੋਏ ਪਤੀ ਵਲੋਂ ਖੁਦਕੁਸ਼ੀ ਕਰ ਲੈਣ ਦੀ ਸੂਚਨਾ ਮਿਲੀ ਹੈ। ਘਟਨਾ ਦਾ ਪਤਾ ਚੱਲਦੇ ਸਾਰ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾ ਦਿੱਤਾ, ਜਿਥੇ ਉਸ ਦੀ ਹਾਲਤ ਡਾਕਟਰਾਂ ਵਲੋਂ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਨੌਜਵਾਨ ਦੀ ਪਤਨੀ 7 ਮਹੀਨੇ ਦੀ ਗਰਭਵਤੀ ਸੀ। ਮੋਗਾ ਦੇ ਸਰਕਾਰੀ ਹਸਪਤਾਲ ਤੋਂ ਦਵਾਈ ਲੈ ਕੇ ਜਦੋਂ ਉਹ ਘਰ ਗਈ ਤਾਂ ਉਸ ਦੀ ਅਤੇ ਉਸ ਦੇ ਗਰਭ ’ਚ ਪੱਲ ਰਹੇ ਬੱਚਿਆਂ ਦੀ ਅਚਾਨਕ ਮੌਤ ਹੋ ਗਈ।
ਪਤਨੀ ਅਤੇ ਬੱਚਿਆਂ ਦੀ ਮੌਤ ਦੇ ਬਾਰੇ ਜਦੋਂ ਪਤੀ ਨੂੰ ਪਤਾ ਲੱਗਾ ਤਾਂ ਉਸ ਤੋਂ ਇਹ ਸਦਮਾ ਬਰਦਾਸ਼ਤ ਨਹੀਂ ਹੋਇਆ। ਇਸੇ ਕਾਰਨ ਉਸ ਨੇ ਵੀ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਸ ਦੀ ਹਾਲਤ ਗੰਭੀਰ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ’ਤੇ ਮੌਤੇ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਬਾਸਕਟਬਾਲ ਦੇ ਨੈਸ਼ਨਲ ਖਿਡਾਰੀ ਨੂੰ ਰਸਤੇ 'ਚ ਰੋਕ ਕੇ ਕੀਤੀ ਕੁੱਟ-ਮਾਰ
NEXT STORY