ਮੋਗਾ (ਆਜ਼ਾਦ) : ਮੋਗਾ ਨੇੜਲੇ ਪਿੰਡ ਢੁੱਡੀਕੇ ਦੇ ਰਹਿਣ ਵਾਲੇ ਨੌਜਵਾਨ ਵਿੱਕੀ ਸਿੰਘ (23) ਦੀ ਭੇਤਭਰੇ ਹਾਲਾਤ 'ਚ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਜਾਣਕਾਰੀ ਮਿਲਣ ’ਤੇ ਥਾਣਾ ਅਜੀਤਵਾਲ ਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਜਾਂਚ ਦੇ ਇਲਾਵਾ ਆਸ-ਪਾਸ ਦੇ ਲੋਕਾਂ ਤੋਂ ਪੁੱਛ-ਗਿੱਛ ਕੀਤੀ।
ਪੁਲਸ ਨੂੰ ਜਾਣਕਾਰੀ ਮਿਲੀ ਸੀ ਕਿ ਵਿੱਕੀ ਸਿੰਘ ਮੋਟਰ ਸਾਈਕਲ ਸਮੇਤ ਰਸਤੇ 'ਚ ਡਿੱਗਿਆ ਪਿਆ ਹੈ, ਜਿਸ ’ਤੇ ਉਹ ਮੌਕੇ ’ਤੇ ਪੁੱਜੇ ਅਤੇ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਭੇਜਿਆ ਗਿਆ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਦੇ ਬਾਅਦ ਮੌਤ ਦੇ ਕਾਰਣਾਂ ਦਾ ਪਤਾ ਲੱਗ ਸਕੇਗਾ। ਫਿਲਹਾਲ ਮ੍ਰਿਤਕ ਦੇ ਪਿਤਾ ਭੁਪਿੰਦਰ ਸਿੰਘ ਦੇ ਬਿਆਨਾਂ ’ਤੇ ਧਾਰਾ-174 ਦੀ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ।
ਪੈਟਰੋਲ ਲਗਾਤਾਰ 5 ਵੇਂ ਦਿਨ ਹੋਇਆ ਮਹਿੰਗਾ, ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਭਾਅ
NEXT STORY