ਚੰਡੀਗੜ੍ਹ : ਪੰਜਾਬ ਪੁਲਸ ਨੂੰ ਮੋਹਾਲੀ ਆਰ. ਪੀ. ਜੀ. ਹਮਲੇ ਦੇ ਮਾਮਲੇ 'ਚ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਪੁਲਸ ਨੇ ਕੇਂਦਰੀ ਏਜੰਸੀ ਨਾਲ ਮਿਲ ਕੇ ਕੀਤੇ ਸਾਂਝੇ ਆਪਰੇਸ਼ਨ ਦੌਰਾਨ ਮੁੰਬਈ ਤੋਂ ਮੁਲਜ਼ਮ ਚੜ੍ਹਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਚੜ੍ਹਤ ਸਿੰਘ ਮੋਹਾਲੀ 'ਚ ਹੋਏ ਆਰ. ਪੀ. ਜੀ. ਹਮਲੇ ਦਾ ਮੁੱਖ ਮੁਲਜ਼ਮ ਹੈ। ਇਹ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਵੱਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਚੜ੍ਹਤ ਸਿੰਘ ਕੈਨੇਡਾ 'ਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਖ਼ਾਸ ਨਜ਼ਦੀਕੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਖ਼ਪਤਕਾਰਾਂ ਨੂੰ ਝਟਕਾ, ਸਰਕਾਰ ਨੇ ਬਿਜਲੀ ਦਰਾਂ 'ਚ ਕੀਤਾ ਵਾਧਾ
9 ਮਈ ਨੂੰ ਮੁੱਖ ਦਫ਼ਤਰ 'ਤੇ ਗ੍ਰੇਨੇਡ ਨਾਲ ਹੋਇਆ ਸੀ ਹਮਲਾ
ਦੱਸਣਯੋਗ ਹੈ ਕਿ ਮੋਹਾਲੀ ਸਥਿਤ ਪੁਲਸ ਇੰਟੈਲੀਜੈਂਸ ਯੂਨਿਟ ਦੇ ਮੁੱਖ ਦਫ਼ਤਰ 'ਤੇ 9 ਮਈ ਦੀ ਰਾਤ ਨੂੰ ਰਾਕੇਟ ਨਾਲ ਚੱਲਣ ਵਾਲੇ ਗ੍ਰੇਨੇਡ ਨਾਲ ਹਮਲਾ ਕੀਤਾ ਗਿਆ ਸੀ, ਜਿਸ ਨੇ ਇਮਾਰਤ ਦੀ ਇਕ ਮੰਜ਼ਿਲ ਦੀਆਂ ਖਿੜਕੀਆਂ ਦੇ ਸ਼ੀਸ਼ੇ ਚੂਰ-ਚੂਰ ਕਰ ਦਿੱਤੇ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਭਾਜਪਾ ਆਗੂ ਤਜਿੰਦਰ ਬੱਗਾ ਤੇ ਕੁਮਾਰ ਵਿਸ਼ਵਾਸ 'ਤੇ ਦਰਜ FIR ਰੱਦ
ਇਸ ਹਮਲੇ ਦੇ ਦੋ ਦਿਨਾਂ ਦੇ ਅੰਦਰ ਹੀ ਪੁਲਸ ਨੇ ਫਰੀਦਕੋਟ ਦੇ ਰਹਿਣ ਵਾਲੇ ਨਿਸ਼ਾਨ ਸਿੰਘ ਨਾਮਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਬਾਅਦ ਵਿਚ ਉਸ ਦੇ ਸਾਥੀ ਸੋਨੂੰ ਨੂੰ ਵੀ ਫਰੀਦਕੋਟ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਸੋਨੂੰ ਲੌਜਿਸਟਿਕਸ ਸਪੋਰਟ 'ਚ ਵੀ ਸ਼ਾਮਲ ਸੀ ਅਤੇ ਨਿਸ਼ਾਨ ਸਿੰਘ ਦੇ ਨਾਲ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਲੰਧਰ ਵਿਖੇ ਗੈਂਗਸਟਰ ਪ੍ਰੀਤ ਫਗਵਾੜਾ ਦੇ 3 ਸਾਥੀ ਵੱਡੀ ਮਾਤਰਾ ’ਚ ਅਸਲੇ ਸਣੇ ਗ੍ਰਿਫ਼ਤਾਰ
NEXT STORY