ਮੋਹਾਲੀ (ਪ੍ਰਦੀਪ)—ਪੰਜਾਬ 'ਚ ਕੋਰੋਨਾ ਦੀ ਆਫਤ ਦਰਮਿਆਨ ਮੋਹਾਲੀ ਤੋਂ ਵੱਡੀ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਮੋਹਾਲੀ ਦੇ ਪਿੰਡ ਜਵਾਹਰਪੁਰ ਦੇ 8 ਕੋਰੋਨਾ ਪੀੜਤਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ। ਇਨ੍ਹਾਂ 8 ਮਰੀਜ਼ਾਂ ਤੋਂ ਤੰਦਰੁਸਤ ਹੋਣ ਤੋਂ ਬਾਅਦ ਗਿਆਨ ਸਾਗਰ ਹਸਪਤਾਲ 'ਚੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਮੋਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਟਵੀਟ ਕਰਕੇ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਲਗਾਤਾਰ ਦੋ ਵਾਰ ਇਨ੍ਹਾਂ ਮਰੀਜ਼ਾਂ ਦੇ ਟੈਸਟ ਨੈਗੇਟਿਵ ਆਉਣ 'ਤੇ ਇਨ੍ਹਾਂ ਨੂੰ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਹੈ, ਅਸੀਂ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦੇ ਹਾਂ। ਉਨ੍ਹਾਂ ਦੱਸਿਆ ਕਿ ਜ਼ਿਲੇ 'ਚ ਕੁੱਲ 63 ਪਾਜ਼ੀਟਿਵ ਕੇਸ ਆਏ ਸਨ, ਜਿਸ 'ਚੋਂ 22 ਤੰਦਰੁਸਤ ਹੋ ਗਏ ਹਨ, 39 ਐਕਟਿਵ ਹਨ ਜਦਕਿ 2 ਮਰੀਜ਼ ਕੋਰੋਨਾ ਖਿਲਾਫ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਚਲੇ ਗਏ ਸਨ।
ਪੰਜਾਬ 'ਚ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਅੰਕੜਾ 313 ਤੱਕ ਪੁੱਜਾ
ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਪੰਜਾਬ ਦੇ ਜਲੰਧਰ 'ਚ ਕੋਰੋਨਾ ਵਾਇਰਸ ਦੇ 69, ਮੋਹਾਲੀ 'ਚ 63, ਪਠਾਨਕੋਟ 'ਚ 25, ਨਵਾਂਸ਼ਹਿਰ 'ਚ 20, ਲੁਧਿਆਣਾ 'ਚ 18, ਅੰਮ੍ਰਿਤਸਰ 'ਚ 14, ਮਾਨਸਾ 'ਚ 13, ਪਟਿਆਲਾ 'ਚ 61, ਹੁਸ਼ਿਆਰਪੁਰ 'ਚ 7, ਮੋਗਾ 'ਚ 4, ਰੋਪੜ 'ਚ 3, ਫਰੀਦਕੋਟ 'ਚ 3, ਸੰਗਰੂਰ 'ਚ 3, ਬਰਨਾਲਾ 'ਚ 2, ਫਗਵਾੜਾ 1, ਕਪੂਰਥਲਾ 2, ਫਤਿਹਗੜ੍ਹ ਸਾਹਿਬ 'ਚ 2, ਮੁਕਤਸਰ 'ਚ 1, ਗੁਰਦਾਸਪੁਰ 'ਚ 1 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 18 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਗੁਲਾਬੀ ਰੰਗ ’ਚ ਰੰਗੇ ਪਰਬਤਾਂ ਦੀ ਨਗਰੀ ‘ਚੋਪਤਾ’
NEXT STORY