ਮੋਹਾਲੀ (ਸੰਦੀਪ) : ਪੰਜਾਬ ਪੁਲਸ ਇੰਟੈਲੀਜੈਂਸ ਹੈੱਡ ਕੁਆਰਟਰ ’ਤੇ ਰਾਕੇਟ ਪ੍ਰੋਪੈਲਡ ਗ੍ਰੇਨੇਡ (ਆਰ. ਪੀ. ਜੀ.) ਨਾਲ ਹਮਲੇ ਦੇ ਮਾਮਲੇ 'ਚ ਮੁਲਜ਼ਮ ਚੜ੍ਹਤ ਸਿੰਘ ਦੇ ਉਨ੍ਹਾਂ 2 ਸਾਥੀਆਂ ਦੀ ਪਛਾਣ ਪੁਲਸ ਵੱਲੋਂ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਨੇ ਇਮਾਰਤ ’ਤੇ ਰਾਕੇਟ ਦਾਗਿਆ ਸੀ। ਸੂਤਰਾਂ ਦੀ ਮੰਨੀਏ ਤਾਂ ਇਕ ਮੁਲਜ਼ਮ ਰਾਜਸਥਾਨ ਦੇ ਚੁਰੂ ਤਾਂ ਦੂਜਾ ਮੁਲਜ਼ਮ ਹਰਿਆਣਾ ਸਥਿਤ ਝੱਜਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਤਿੰਨੇ ਮੁਲਜ਼ਮ ਫ਼ਰਾਰ ਹੋ ਗਏ ਸਨ।
ਇਹ ਵੀ ਪੜ੍ਹੋ : ਅਮਰੀਕਾ ਤੋਂ ਮੰਦਭਾਗੀ ਖ਼ਬਰ : ਸਕੂਲ 'ਚ ਬੰਦੂਕਧਾਰੀ ਨੇ 18 ਵਿਦਿਆਰਥੀਆਂ ਸਣੇ 21 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
ਪੁਲਸ ਨੇ ਮੁਲਜ਼ਮਾਂ ਤੋਂ ਜਾਂਚ ਦੌਰਾਨ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਰੇਕੀ ਕਰਨ ਲਈ ਵਰਤੀ ਗਈ ਫਾਰਚੂਨਰ ਕਾਰ ਅਤੇ 3 ਮੋਬਾਇਲ ਬਰਾਮਦ ਕਰ ਲਏ ਹਨ। ਹਾਲਾਂਕਿ ਇਸ ਗੱਲ ਦੀ ਅਧਿਕਾਰਿਤ ਤੌਰ ’ਤੇ ਪੁਸ਼ਟੀ ਨਹੀਂ ਹੋ ਸਕੀ ਹੈ। ਕੇਸ ਵਿਚ ਪੁਲਸ ਤਿੰਨੇ ਮੁਲਜ਼ਮਾਂ ਦੀ ਭਾਲ ਵਿਚ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਉੱਥੇ ਹੀ ਦੂਜੇ ਪਾਸੇ ਪੁਲਸ ਨੇ ਕੇਸ ਵਿਚ ਮੋਹਾਲੀ ਤੋਂ ਗ੍ਰਿਫ਼ਤਾਰ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਇਕ ਫਾਰਚੂਨਰ ਕਾਰ ਬਰਾਮਦ ਕੀਤੀ ਹੈ, ਜਿਸ ਦੀ ਵਰਤੋਂ ਮੁਲਜ਼ਮਾਂ ਨੇ ਰੇਕੀ ਕਰਨ ਲਈ ਕੀਤੀ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਸਿੱਖਿਆ ਨੂੰ ਲੈ ਕੇ ਵੱਡਾ ਐਲਾਨ, ਸੂਬੇ 'ਚ ਖੋਲ੍ਹੇ ਜਾਣਗੇ 117 ਸਮਾਰਟ ਸਕੂਲ (ਵੀਡੀਓ)
ਪੁਲਸ ਨੇ 3 ਮੋਬਾਇਲ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਰਾਹੀਂ ਆਪਸ 'ਚ ਸੰਪਰਕ ਕਰ ਰਹੇ ਸਨ। ਧਿਆਨ ਯੋਗ ਹੈ ਕਿ ਪੁਲਸ ਕੇਸ ਵਿਚ ਹੁਣ ਤੱਕ ਔਰਤ ਸਮੇਤ ਕੁੱਲ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਸੂਤਰਾਂ ਦੀ ਮੰਨੀਏ ਤਾਂ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਮੁਲਜ਼ਮਾਂ ਨੇ ਇਮਾਰਤ ਅਤੇ ਆਸ-ਪਾਸ ਦੇ ਏਰੀਆ ਦੀ ਪੂਰੀ ਰੇਕੀ ਕੀਤੀ ਸੀ। ਰੇਕੀ ਲਈ ਮੁਲਜ਼ਮਾਂ ਨੇ ਫਾਰਚੂਨਰ ਦੀ ਵਰਤੋਂ ਕੀਤੀ ਸੀ। ਇਸ ਦੌਰਾਨ ਮੁਲਜ਼ਮਾਂ ਨੇ ਆਪਸ ਵਿਚ ਸੰਪਰਕ ਸਾਧਨ ਲਈ 3 ਮੋਬਾਇਲ ਵਰਤੇ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਹੈਰਾਨ ਕਰਦਾ ਖ਼ੁਲਾਸਾ: ਜਲੰਧਰ ਵਿਖੇ ਮੁਲਜ਼ਮ ਕਰ ਰਹੇ ਜੁਰਮ, ਪੁਲਸ ਵਾਲੇ ਦੇ ਰਹੇ ਸਰਪ੍ਰਸਤੀ, ਇੰਝ ਖੁੱਲ੍ਹਾ ਭੇਤ
NEXT STORY