ਚੰਡੀਗੜ੍ਹ (ਬਿਊਰੋ) : ਬੀਤੀ ਰਾਤ ਮੋਹਾਲੀ 'ਚ ਹੋਏ ਧਮਾਕੇ ਕਾਰਨ ਕਾਫੀ ਦਹਿਸ਼ਤ ਫੈਲੀ ਹੋਈ ਹੈ। ਇਸ ਮਾਮਲੇ 'ਚ ਪੰਜਾਬ ਪੁਲਸ ਨੇ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਦੱਸਿਆ ਕਿ ਹਮਲੇ ਵਿੱਚ ਵਰਤਿਆ ਗਿਆ ਲਾਂਚਰ ਬਰਾਮਦ ਕਰ ਲਿਆ ਗਿਆ ਹੈ। ਪੁਲਸ ਨੇ ਕਈ ਲੋਕਾਂ ਨੂੰ ਹਿਰਾਸਤ 'ਚ ਲਿਆ ਹੈ, ਜਿਨ੍ਹਾਂ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਮੁੜਦਿਆਂ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਕੋਟਲੀ ਸੜਕ ਹਾਦਸੇ ’ਚ ਗੰਭੀਰ ਜ਼ਖ਼ਮੀ
ਦੱਸ ਦੇਈਏ ਕਿ ਸੋਮਵਾਰ ਰਾਤ ਪੰਜਾਬ ਪੁਲਸ ਦੇ ਇੰਟੈਲੀਜੈਂਸ ਯੂਨਿਟ ਹੈੱਡਕੁਆਰਟਰ ‘ਤੇ ਗ੍ਰਨੇਡ ਹਮਲਾ ਕੀਤਾ ਗਿਆ ਹੈ। ਪੁਲਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਮੋਹਾਲੀ 'ਚ ਪੰਜਾਬ ਪੁਲਸ ਦੇ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਰਾਕੇਟ ਲਾਂਚਰ ਹਮਲੇ ਦੇ ਤਾਰ ਹਰਿਆਣਾ ਨਾਲ ਜੁੜਦੇ ਨਜ਼ਰ ਆ ਰਹੇ ਹਨ। ਮਾਮਲੇ ਦੀ ਜਾਂਚ ਲਈ ਪੰਜਾਬ ਪੁਲਸ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ ਚੰਡੀਗੜ੍ਹ-ਨਵੀਂ ਦਿੱਲੀ ਨੈਸ਼ਨਲ ਹਾਈਵੇ ਦੇ ਨਾਲ ਲੱਗਦੇ ਹਰਿਆਣਾ ਦੇ ਇਲਾਕਿਆਂ 'ਚ ਛਾਪੇਮਾਰੀ ਕਰ ਰਹੀਆਂ ਹਨ।
ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਚੰਡੀਗੜ੍ਹ ਤੋਂ ਮੁੜਦਿਆਂ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਕੋਟਲੀ ਸੜਕ ਹਾਦਸੇ ’ਚ ਗੰਭੀਰ ਜ਼ਖ਼ਮੀ (ਵੀਡੀਓ)
NEXT STORY