ਮੋਹਾਲੀ (ਪ੍ਰਦੀਪ) : ਪੰਜਾਬ 'ਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਤਾਜ਼ਾ ਮਾਮਲੇ ਮੋਹਾਲੀ ਤੋਂ ਸਾਹਮਣੇ ਆਏ ਹਨ, ਜਿਥੇ ਅੱਜ 22 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ ਜਦਕਿ ਇਕ ਹੋਰ ਮਰੀਜ਼ ਦੀ ਮੌਤ ਹੋਈ ਹੈ। ਮੋਹਾਲੀ 'ਚ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 361 ਹੋ ਗਈ ਹੈ ਜਦਕਿ 256 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ ਇਥੇ ਹੁਣ ਤੱਕ 7 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਸਰਗਰਮ ਕੇਸਾਂ ਦੀ ਗਿਣਤੀ 98 ਹੈ।
ਇਹ ਵੀ ਪੜ੍ਹੋਂ : ਰੂਹ ਕੰਬਾਊ ਹਾਦਸਾ: 10 ਸਾਲਾ ਬੱਚੀ ਦੇ ਜਨਰੇਟਰ 'ਚ ਫ਼ਸੇ ਵਾਲ, ਸਿਰ ਤੋਂ ਕੰਨ ਸਮੇਤ ਉਤਰੀ ਚਮੜੀ
ਇਥੇ ਦੱਸ ਦੇਈਏ ਕਿ ਦੇਸ਼ 'ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਇਨਫੈਕਸ਼ਨ ਦੇ ਪਿਛਲੇ 24 ਘੰਟਿਆਂ 'ਚ 26,506 ਮਾਮਲੇ ਸਾਹਮਣੇ ਆਏ ਹਨ, ਜੋ ਹੁਣ ਤੱਕ ਇਕ ਦਿਨ 'ਚ ਸਭ ਤੋਂ ਵੱਧ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ ਭਰ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਇਨਫੈਕਸ਼ਨ ਦੇ 26,506 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤਾਂ ਦੀ ਗਿਣਤੀ 7,93,802 ਹੋ ਗਈ ਹੈ। ਇਸ ਤੋਂ ਇਕ ਦਿਨ ਪਹਿਲਾਂ ਸਭ ਤੋਂ ਵੱਧ 24,879 ਮਾਮਲੇ ਸਾਹਮਣੇ ਆਏ ਸਨ। ਇਨਫੈਕਸ਼ਨ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦਰਮਿਆਨ ਰਾਹਤ ਭਰੀ ਗੱਲ ਇਹ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵੀ ਵਧੀ ਹੈ ਅਤੇ ਇਸ ਦੌਰਾਨ 19,135 ਰੋਗੀ ਸਿਹਤਮੰਦ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 4,95,513 ਲੋਕ ਰੋਗ ਮੁਕਤ ਹੋ ਚੁਕੇ ਹਨ। ਦੇਸ਼ 'ਚ ਹਾਲੇ ਕੋਰੋਨਾ ਇਨਫੈਕਸ਼ਨ ਦੇ 2,76,685 ਸਰਗਰਮ ਮਾਮਲੇ ਹਨ।
ਇਹ ਵੀ ਪੜ੍ਹੋਂ : ਅੰਮ੍ਰਿਤਧਾਰੀ ਸਿੱਖ ਨੇ ਰਹਿਤ ਮਰਿਆਦਾ ਦੀਆਂ ਉਡਾਈਆਂ ਧੱਜੀਆਂ, ਬੀਅਰ ਪੀਂਦੇ ਦੀ ਵੀਡੀਓ ਵਾਇਰਲ
ਭੁਲੇਖੇ 'ਚ ਗਲਤ ਦਵਾਈ ਖਾਣ ਨਾਲ ਕੁੜੀ ਦੀ ਮੌਤ
NEXT STORY