ਮੋਹਾਲੀ (ਕੁਲਦੀਪ) : ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਚੇਅਰਮੈਨ ਕਮ ਜ਼ਿਲਾ ਤੇ ਸੈਸ਼ਨ ਜੱਜ ਵਿਵੇਕ ਪੁਰੀ ਦੀ ਰਹਿਨੁਮਾਈ ਹੇਠ 13 ਜੁਲਾਈ ਨੂੰ ਜੁਡੀਸ਼ੀਅਲ ਕੋਰਟ ਕੰਪਲੈਕਸ 'ਚ ਕੌਮੀ ਲੋਕ ਅਦਾਲਤ ਲਾਈ ਜਾ ਰਹੀ ਹੈ, ਜਿਸ ਦਾ ਨਿਰੀਖਣ ਕਰਨ ਲਈ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ-ਹਰਿਆਣਾ ਹਾਈਕੋਰਟ ਦੇ ਜਸਟਿਸ ਰਾਕੇਸ਼ ਕੁਮਾਰ ਜੈਨ ਮੋਹਾਲੀ ਅਦਾਲਤ ਵਿਖੇ ਪੁੱਜ ਰਹੇ ਹਨ।
ਸੀ. ਜੇ. ਐੱਮ. ਕਮ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਸ਼ਿਖਾ ਗੋਇਲ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ 'ਚ ਕ੍ਰਿਮੀਨਲ ਕੰਪਾਊਂਡੇਬਲ ਮਾਮਲੇ, ਸੈਕਸ਼ਨ 138 ਅਧੀਨ ਐੱਨ. ਆਈ. ਐਕਟ ਦੇ ਕੇਸ, ਬੈਂਕ ਰਿਕਵਰੀ ਕੇਸ, ਵਿਆਹਾਂ ਸਬੰਧੀ ਵਿਵਾਦ, ਮਜ਼ਦੂਰੀ ਦੇ ਵਿਵਾਦ, ਜ਼ਮੀਨ ਐਕੁਆਇਰ ਕਰਨ ਸਬੰਧੀ ਕੇਸ, ਬਿਜਲੀ ਤੇ ਪਾਣੀ ਦੇ ਬਿੱਲ ਅਤੇ ਹੋਰ ਦੀਵਾਨੀ ਕੇਸ ਵਿਚਾਰੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਲੋਕ ਅਦਾਲਤ 'ਚ ਆਪਣੇ ਕੇਸ ਲਗਵਾ ਕੇ ਉਹ ਇਸ ਦਾ ਵੱਧ ਤੋਂ ਵੱਧ ਲਾਭ ਲੈਣ।
SFJ ਨੇ ਪੰਜਾਬ ਤੇ ਕਸ਼ਮੀਰ ਦੇ ਮੁੱਦਿਆਂ ਸਬੰਧੀ ਚੀਨ ਨਾਲ ਵੀ ਸਾਧਿਆ ਸੀ ਸੰਪਰਕ
NEXT STORY